ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ

By  Jashan A December 10th 2018 02:09 PM -- Updated: December 10th 2018 02:26 PM

ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ,ਚੰਡੀਗੜ੍ਹ: ਦਿਨ ਬ ਦਿਨ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਹੋ ਰਹੀ ਹੈ। ਜਿਸ ਦੌਰਾਨ ਲੋਕਾਂ ਨੂੰ ਕਾਫੀ ਰਾਹਤ ਮਿਲ ਰਹੀ ਹੈ। ਅੱਜ ਵੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 24 ਪੈਸੇ ਅਤੇ ਡੀਜ਼ਲ 'ਚ 27 ਪੈਸੇ ਦੀ ਕਟੌਤੀ ਕੀਤੀ ਹੈ। [caption id="attachment_227012" align="aligncenter" width="300"]petrol diesel ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ[/caption] ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 70.31 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 64.82 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ ਅੱਜ 75.90 ਰੁਪਏ ਅਤੇ ਡੀਜ਼ਲ ਦੀ 67.81 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ। 17 ਅਕਤੂਬਰ ਤੋਂ ਹੁਣ ਤਕ ਪੈਟਰੋਲ 12.52 ਰੁਪਏ ਅਤੇ ਡੀਜ਼ਲ 10.87 ਰੁਪਏ ਸਸਤਾ ਹੋ ਗਿਆ ਹੈ। [caption id="attachment_227011" align="aligncenter" width="300"]petrol diesel price ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ[/caption] ਜ਼ਿਕਰਯੋਗ ਹੈ ਕਿ 17 ਅਕਤੂਬਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ ਆਲ ਟਾਈਮ ਹਾਈ 82.83 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 75.69 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਸੀ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਪੰਜਾਬ 'ਚ ਵੀ ਤੇਲ ਦੀਆਂ ਕੀਮਤਾਂ ਘਟਣ ਆ ਸਿਲਸਿਲਾ ਚੱਲ ਰਿਹਾ ਹੈ। ਹੋਰ ਪੜ੍ਹੋ: ਅਸਮਾਨੀ ਚੜੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ,ਜਾਣੋਂ ਅੱਜ ਦਾ ਰੇਟ [caption id="attachment_227010" align="aligncenter" width="300"]petrol ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ[/caption] ਜਿਸ ਦੌਰਾਨ ਪੰਜਾਬ ਦੇ ਜਲੰਧਰ ਸ਼ਹਿਰ 'ਚ ਪੈਟਰੋਲ ਦੀ ਕੀਮਤ 75 ਰੁਪਏ 28 ਪੈਸੇ ਅਤੇ ਡੀਜ਼ਲ ਦੀ 64 ਰੁਪਏ 74 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ 'ਚ ਅੱਜ ਪੈਟਰੋਲ ਦੀ ਕੀਮਤ 75 ਰੁਪਏ 89 ਪੈਸੇ ਅਤੇ ਡੀਜ਼ਲ ਦੀ 65 ਰੁਪਏ 27 ਪੈਸੇ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 75 ਰੁਪਏ 75 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 65 ਰੁਪਏ 14 ਪੈਸੇ ਪ੍ਰਤੀ ਲਿਟਰ ਹੈ। -PTC News

Related Post