ਤੇਲ ਦੀਆਂ ਕੀਮਤਾਂ ਨੂੰ ਫਿਰ ਲੱਗੀ ਅੱਗ! ਜਾਣੋ ਆਪਣੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੇ RATE

By  Riya Bawa October 30th 2021 08:42 AM

Petrol & Diesel Price Hike: ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵੱਧ ਰਹੀਆਂ ਹਨ ਪਰ ਅੱਜ ਤੇਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ 30 ਅਕਤੂਬਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। 30 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਰ ਤੋਂ 35-35 ਪੈਸੇ ਦਾ ਵਾਧਾ ਕੀਤਾ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ ਵਧੀ ਕੀਮਤ ਤੋਂ ਬਾਅਦ ਹੁਣ ਦਿੱਲੀ 'ਚ ਇਹ 108.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਡੀਜ਼ਲ 97.72 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਰਾਜਸਥਾਨ ਦੇ ਸ਼੍ਰੀਗੰਗਾ ਨਗਰ 'ਚ ਅੱਜ ਪੈਟਰੋਲ 121.25 ਰੁਪਏ ਅਤੇ ਡੀਜ਼ਲ 112.15 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੱਧ ਪ੍ਰਦੇਸ਼ ਦੇ ਲਗਪਗ ਸਾਰੇ ਜ਼ਿਲਿਆਂ 'ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ। 'ਬਾਲਾਘਾਟ 'ਚ 1 ਲੀਟਰ ਪੈਟਰੋਲ ਦੀ ਕੀਮਤ 120.06 ਰੁਪਏ ਹੈ। ਜਦਕਿ ਡੀਜ਼ਲ 109.32 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਅਤੇ ਡੀਜ਼ਲ ਵਾਹਨਾਂ ਦੇ ਈਂਧਨ ਦੋਵਾਂ ਦੀਆਂ ਕੀਮਤਾਂ ਵਧਣ ਨਾਲ ਜਨਤਾ ਪ੍ਰੇਸ਼ਾਨ ਹੈ।

 

Petrol pumps in Punjab will now open only from 7 am to 5 pm, here's why

-PTC News

Related Post