ਬੱਸਾਂ 'ਚੋਂ ਧੜੱਲੇ ਨਾਲ ਹੋ ਰਿਹਾ ਤੇਲ ਚੋਰੀ, ਵੀਡੀਓ ਵਾਇਰਲ ਹੋਣ ਪਿੱਛੋਂ ਹੋਈ ਕਾਰਵਾਈ

By  Ravinder Singh March 24th 2022 03:28 PM

ਪਟਿਆਲਾ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਭ੍ਰਿਸ਼ਟਾਚਾਰ ਜ਼ੋਰਾਂ ਉਤੇ ਹੈ। ਕੁਝ ਸਮੇਂ ਵਿੱਚ ਇਸ ਨੰਬਰ ਉਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਆਈਆਂ ਹਨ। ਬੱਸਾਂ 'ਚੋਂ ਧੜੱਲੇ ਨਾਲ ਹੋ ਰਿਹਾ ਤੇਲ ਚੋਰੀ, ਵੀਡੀਓ ਵਾਇਰਲ ਹੋਣ ਪਿੱਛੋਂ ਹੋਈ ਕਾਰਵਾਈਪਟਿਆਲਾ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇੱਥੇ ਸਰਕਾਰੀ ਬੱਸਾਂ ਦਾ ਤੇਲ ਚੋਰੀ ਕਰ ਕੇ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਇਹ ਤਸਵੀਰਾਂ ਕਾਫੀ ਹੈਰਾਨ ਕਰਨ ਵਾਲੀਆਂ ਹਨ ਕਿ ਸਰਕਾਰੀ ਬੱਸਾਂ ਵਿਚੋਂ ਤੇਲ ਚੋਰੀ ਕੀਤਾ ਜਾ ਰਿਹਾ ਹੈ। ਚੋਰਾਂ ਨੂੰ ਕਿਸੇ ਅਫਸਰ ਜਾਂ ਕਾਨੂੰਨ ਦਾ ਖੌਫ਼ ਨਹੀਂ ਹੈ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਸ਼ਰੇਆਮ ਚੂਨਾ ਲਗਾਇਆ ਜਾ ਰਿਹਾ ਹੈ। ਬੱਸਾਂ 'ਚੋਂ ਧੜੱਲੇ ਨਾਲ ਹੋ ਰਿਹਾ ਤੇਲ ਚੋਰੀ, ਵੀਡੀਓ ਵਾਇਰਲ ਹੋਣ ਪਿੱਛੋਂ ਹੋਈ ਕਾਰਵਾਈਸ਼ਾਹੀ ਸ਼ਹਿਰ ਤੋਂ ਸਰਕਾਰੀ ਬੱਸਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ ਜਿਸ ਤੋਂ ਨਹੀਂ ਲੱਗਦਾ ਕਿ ਸਰਕਾਰੀ ਚੋਰੀ ਕਰਨ ਵਾਲਿਆਂ ਨੂੰ ਕਿਸੇ ਦਾ ਡਰ ਹੈ। ਪਟਿਆਲਾ 'ਚ ਪੀਆਰਟੀਸੀ ਬੱਸਾਂ 'ਚੋਂ ਤੇਲ ਚੋਰੀ ਹੁੰਦਾ ਦਿਖਾਈ ਦੇ ਰਿਹਾ ਹੈ। ਪਟਿਆਲਾ ਤੋਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਕਾਫੀ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਸਰਕਾਰੀ ਬੱਸਾਂ 'ਚੋਂ ਸ਼ਰ੍ਹੇਆਮ ਤੇਲ ਕੱਢਿਆ ਜਾ ਰਿਹਾ ਹੈ। ਪੀਆਰਟੀਸੀ ਦੀ ਐਮਡੀ ਪ੍ਰਨੀਤ ਸ਼ੇਰਗਿੱਲ ਨੇ ਕਿਹਾ ਕਿ ਗੱਡੀਆਂ 'ਚੋਂ ਤੇਲ ਕੱਢਣ ਦੀਆਂ ਜੋ ਇਹ ਵੀਡੀਓ ਵਾਇਰਲ ਹੋਈਆਂ ਨੇ ਉਹ ਉਨ੍ਹਾਂ ਦੇ ਮਹਿਕਮੇ ਕੋਲ ਪਹੁੰਚ ਚੁੱਕੀਆਂ ਹਨ। ਬੱਸਾਂ 'ਚੋਂ ਧੜੱਲੇ ਨਾਲ ਹੋ ਰਿਹਾ ਤੇਲ ਚੋਰੀ, ਵੀਡੀਓ ਵਾਇਰਲ ਹੋਣ ਪਿੱਛੋਂ ਹੋਈ ਕਾਰਵਾਈਉਨ੍ਹਾਂ ਕਿਹਾ ਕਿ ਪੀਆਰਟੀਸੀ ਦੀਆਂ ਇਹ ਗੱਡੀਆਂ ਕਿਲੋਮੀਟਰ ਸਕੀਮ ਅਧੀਨ ਹਨ ਪਰ ਇਨ੍ਹਾਂ ਨੂੰ ਡੀਜ਼ਲ ਪੀਆਰਟੀਸੀ ਮਹਿਕਮੇ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਹੈ ਤੇ ਉਨ੍ਹਾਂ ਕੋਲ ਇਸ ਤਰ੍ਹਾਂ ਦੀਆਂ ਪਹਿਲਾਂ ਵੀ ਕਾਫੀ ਸ਼ਿਕਾਇਤਾਂ ਆ ਰਹੀਆਂ ਹਨ। ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਜੇ ਜਾਂਚ ਵਿੱਚ ਇਹ ਦੋਸ਼ੀ ਪਾਏ ਗਏ ਤਾਂ ਇਨ੍ਹਾਂ ਦਾ ਠੇਕਾ ਰੱਦ ਕੀਤਾ ਜਾਵੇਗਾ ਤੇ ਜੇ ਹੋ ਸਕੇ ਤੇ ਇਨ੍ਹਾਂ ਖ਼ਿਲਾਫ਼ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਮਹਿੰਦਰ ਸਿੰਘ ਧੋਨੀ ਨੇ ਛੱਡੀ CSK ਦੀ ਕਪਤਾਨੀ, ਰਵਿੰਦਰ ਜਡੇਜਾ ਹੋਣਗੇ ਨਵੇਂ ਕਪਤਾਨ

Related Post