ਬਾਘਾਪੁਰਾਣਾ 'ਚ ਵੱਡੀ ਵਾਰਦਾਤ, ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ

By  Jashan A February 10th 2020 01:05 PM

ਬਾਘਾਪੁਰਾਣਾ: ਬਾਘਾਪੁਰਾਣਾ ਨੇੜਲੇ ਪਿੰਡ ਰਾਜਿਆਣਾ 'ਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਥੇ ਬਜ਼ੁਰਗ ਵਿਅਕਤੀ ਨੂੰ ਬੁਰੀ ਤਰ੍ਹਾਂ ਕੱਟ-ਵੱਢ ਦੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਰਦਾਰਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਰਦਾਰਾ ਸਿੰਘ ਛੜਾ ਸੀ ਤੇ ਉਹ ਘਰ 'ਚ ਇਕੱਲਾ ਰਹਿੰਦਾ ਸੀ।

Old age Man Murder In Baghapuranaਇਸ ਘਟਨਾ ਤੋਂ ਬਾਅਦ ਪਿੰਡ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਜਾ। ਪੁਲਿਸ ਮੁਤਾਬਕ ਘਰ ਅੰਦਰਲਾ ਸਾਮਾਨ ਵੀ ਕਾਤਲਾਂ ਵਲੋਂ ਖਿਲਾਰਿਆ ਗਿਆ ਸੀ।

ਹੋਰ ਪੜ੍ਹੋ: ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ

Old age Man Murder In Baghapuranaਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ ਤੇ ਜਾਂਚ ਮੁਕੰਮਲ ਹੋਣ 'ਤੇ ਹੀ ਅਸਲੀਅਤ ਬਾਹਰ ਆਵੇਗੀ ਕਿ ਬਜ਼ੁਰਗ ਦਾ ਕਤਲ ਕਿਉਂ ਕੀਤਾ ਗਿਆ ਹੈ।

-PTC News

Related Post