ਦੇਸ਼ 'ਚ Omicronਵੇਰੀਐਂਟ ਦਾ ਖ਼ਤਰਾ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 73

By  Shanker Badra December 16th 2021 10:44 AM -- Updated: December 16th 2021 10:45 AM

ਨਵੀਂ ਦਿੱਲੀ : ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਦੁਨੀਆ ਭਰ ਦੇ ਦੇਸ਼ਾਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ਵਿਚ ਵੀ ਇਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਹੁਣ ਤੱਕ Omicron ਕਈ ਰਾਜਾਂ ਵਿੱਚ ਫੈਲ ਚੁੱਕਾ ਹੈ ਅਤੇ ਹੁਣ ਤੱਕ ਦੇਸ਼ ਭਰ ਵਿੱਚ 73 ਮਾਮਲੇ ਸਾਹਮਣੇ ਆਏ ਹਨ। ਕੋਵਿਡ-19 ਦਾ ਤੇਜ਼ੀ ਨਾਲ ਫੈਲ ਰਿਹਾ ਨਵਾਂ ਰੂਪ ਦੇਸ਼ ਅਤੇ ਦੁਨੀਆ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਦੇਸ਼ ਵਿੱਚ ਰੋਜ਼ਾਨਾ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਦੇਸ਼ 'ਚ Omicronਵੇਰੀਐਂਟ ਦਾ ਖ਼ਤਰਾ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 73

ਬੁੱਧਵਾਰ ਨੂੰ ਓਮੀਕਰੋਨ ਦੇ ਕੁੱਲ 12 ਨਵੇਂ ਮਾਮਲੇ ਸਾਹਮਣੇ ਆਏ। ਮਹਾਰਾਸ਼ਟਰ ਅਤੇ ਕੇਰਲ ਵਿੱਚ ਚਾਰ-ਚਾਰ, ਤੇਲੰਗਾਨਾ ਵਿੱਚ ਦੋ ਅਤੇ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਇੱਕ-ਇੱਕ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਪਾਏ ਗਏ ਸਾਰੇ 12 ਮਾਮਲਿਆਂ ਵਿੱਚ ਸਾਰੇ ਅੰਤਰਰਾਸ਼ਟਰੀ ਯਾਤਰੀ ਜਾਂ ਵਿਦੇਸ਼ ਤੋਂ ਪਰਤੇ ਨਾਗਰਿਕ ਹਨ ਜਾਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ। ਓਮੀਕਰੋਨ ਨੂੰ ਲੈ ਕੇ ਦੇਸ਼ ਦੇ ਲਗਭਗ ਸਾਰੇ ਸੂਬੇ ਅਲਰਟ ਹੋ ਗਏ ਹਨ। ਮਹਾਰਾਸ਼ਟਰ ਵਿੱਚ ਓਮੀਕਰੋਨ ਦੇ ਸਭ ਤੋਂ ਵੱਧ 32 ਮਾਮਲੇ ਹਨ।

ਦੇਸ਼ 'ਚ Omicronਵੇਰੀਐਂਟ ਦਾ ਖ਼ਤਰਾ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 73

ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਮੁੰਬਈ ਵਿੱਚ ਅੱਜ ਤੋਂ 31 ਦਸੰਬਰ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਮੁੰਬਈ ਪੁਲਿਸ ਨੇ ਕਿਹਾ ਹੈ ਕਿ ਸੀਆਰਪੀਸੀ (ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ) ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ 16 ਦਸੰਬਰ ਤੋਂ 31 ਦਸੰਬਰ ਤੱਕ ਸ਼ਹਿਰ ਵਿੱਚ ਲਾਗੂ ਰਹਿਣਗੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ , ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਦੇਸ਼ 'ਚ Omicronਵੇਰੀਐਂਟ ਦਾ ਖ਼ਤਰਾ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 73

ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਓਮੀਕਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਇੱਥੇ ਇੱਕ ਸੱਤ ਸਾਲ ਦੇ ਬੱਚੇ ਦੇ ਓਮੀਕਰੋਨ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਦੋ ਵਿਦੇਸ਼ੀ ਨਾਗਰਿਕ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨਾਲ ਸੰਕਰਮਿਤ ਪਾਏ ਗਏ ਹਨ। ਦੱਖਣੀ ਅਫਰੀਕਾ ਤੋਂ ਸਾਹਮਣੇ ਆਇਆ ਕੋਵਿਡ 19 ਦਾ ਨਵਾਂ ਰੂਪ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ।

ਦੇਸ਼ 'ਚ Omicronਵੇਰੀਐਂਟ ਦਾ ਖ਼ਤਰਾ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 73

ਭਾਰਤ ਵਿੱਚ ਰੋਜ਼ਾਨਾ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਹਾਰਾਸ਼ਟਰ 'ਚ ਸਭ ਤੋਂ ਵੱਧ 32 ਮਾਮਲੇ , ਰਾਜਸਥਾਨ 'ਚ 17, ਗੁਜਰਾਤ 'ਚ 4, ਦਿੱਲੀ 'ਚ 6, ਕੇਰਲ 'ਚ 5, ਕਰਨਾਟਕ 'ਚ 3, ਤੇਲੰਗਾਨਾ 'ਚ 2 ਜਦਕਿ ਤਾਮਿਲਨਾਡੂ-ਪੱਛਮੀ ਬੰਗਾਲ-ਚੰਡੀਗੜ੍ਹ ਅਤੇ ਆਂਧਰਾ ਪ੍ਰਦੇਸ਼ 'ਚ 1-1 ਮਾਮਲੇ ਸਾਹਮਣੇ ਆਏ ਹਨ। ਓਮੀਕਰੋਨ 'ਤੇ ਬੁੱਧਵਾਰ ਨੂੰ ਸੰਸਦ 'ਚ ਚਰਚਾ ਹੋਈ ਸੀ।

-PTCNews

Related Post