ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ 5 ਨਵੰਬਰ ਨੂੰ ਈਡੀ ਆਪਣਾ ਜਵਾਬ ਕਰੇਗੀ ਦਾਖ਼ਲ

By  Pardeep Singh October 28th 2022 04:35 PM

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ 5 ਨਵੰਬਰ ਨੂੰ ਆਪਣਾ ਜਵਾਬ ਦਾਖਲ ਕਰੇਗਾ। ਸ਼ੁੱਕਰਵਾਰ ਨੂੰ ਹੋਈ ਸੁਣਵਾਈ 'ਚ ਸਤੇਂਦਰ ਜੈਨ ਦੀ ਤਰਫੋਂ ਸੀਨੀਅਰ ਵਕੀਲ ਐੱਨ ਹਰੀਹਰਨ ਨੇ ਆਪਣਾ ਪੱਖ ਪੇਸ਼ ਕੀਤਾ।

ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 5 ਨਵੰਬਰ ਨੂੰ ਕਰੇਗੀ। ਰੌਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਵਿਕਾਸ ਢੁਲ, ਸਤੇਂਦਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਦੀਆਂ ਜ਼ਮਾਨਤ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੇ ਹਨ। ਇਸ ਮਾਮਲੇ ਵਿੱਚ ਵੈਭਵ ਜੈਨ ਅਤੇ ਅੰਕੁਸ਼ ਜੈਨ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੂਰੀਆਂ ਕਰ ਲਈਆਂ ਹਨ।

ਜੱਜ ਗੀਤਾਂਜਲੀ ਗੋਇਲ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਰਹੇ ਸਨ। ਇਸ ਦੌਰਾਨ ਈਡੀ ਨੇ ਜ਼ਿਲ੍ਹਾ ਜੱਜ ਵਿਨੈ ਕੁਮਾਰ ਕੋਲ ਅਰਜ਼ੀ ਦਾਇਰ ਕਰਕੇ ਅਦਾਲਤ ਨੂੰ ਬਦਲਣ ਦੀ ਮੰਗ ਕੀਤੀ। ਅਰਜ਼ੀ 'ਤੇ ਗੌਰ ਕਰਦਿਆਂ ਜ਼ਿਲ੍ਹਾ ਚੀਫ਼ ਜਸਟਿਸ ਨੇ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅਤੇ ਫ਼ੈਸਲੇ 'ਤੇ ਰੋਕ ਲਗਾਉਂਦਿਆਂ ਅਦਾਲਤ ਨੂੰ ਤਬਦੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਖ਼ਿਲਾਫ਼ ਬੋਲਣ ਤੋਂ ਮਨੀਸ਼ਾ ਗੁਲਾਟੀ ਨੇ ਕੀਤਾ ਇਨਕਾਰ

-PTC News

Related Post