ਅੱਠਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਖੇਤੀ ਕਾਨੂੰਨਾਂ ਖਿਲਾਫ ਕੀਤਾ ਪ੍ਰਦਰਸ਼ਨ

By  Jashan A July 29th 2021 12:22 PM

ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agriculture Law) ਖਿਲਾਫ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਅੱਜ ਅੱਠਵੇਂ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦਾਂ ਨੇ ਹੱਥਾਂ 'ਚ ਤਖਤੀਆਂ ਫੜ ਹੁਕਮਰਾਨਾਂ ਨੂੰ ਲਾਹਨਤਾਂ ਪਾਈਆਂ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਮੋਦੀ ਸਰਕਾਰ ਮੁਰਦਾਬਾਦ, ਸਾਡੀਆਂ ਮੰਗਾਂ ਪੂਰੀਆਂ ਕਰੋ, ਖੇਤੀ ਕਾਨੂੰਨ ਰੱਦ ਕਰੋ ਦੇ ਨਾਅਰਿਆਂ ਨਾਲ ਅਕਾਲੀ ਦਲ-ਬਸਪਾ ਸਾਂਸਦਾਂ ਨੇ ਮੋਦੀ ਸਰਕਾਰ ਦੇ ਨੁਮਾਇੰਦਿਆਂ ਨੂੰ ਲਾਹਨਤਾਂ ਪਾਈਆਂ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal), ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਅਕਾਲੀ ਦਲ ਤੇ ਬਸਪਾ ਦੇ ਵਰਕਰ ਮੌਜੂਦ ਰਹੇ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੰਸਦ 'ਚ ਲੋਕਾਂ ਦੇ ਮੁੱਦੇ ਚੁੱਕੇ ਜਾਣ, ਕਿਸਾਨਾਂ ਦੀ ਆਵਾਜ਼ ਨੂੰ ਸੁਣਿਆ ਜਾਵੇ, ਪਰ ਸਰਕਾਰ ਇਸ ਨੂੰ ਸੁਣਨ ਲਈ ਰਾਜ਼ੀ ਨਹੀਂ ਹੈ। ਉਹਨਾਂ ਕਿਹਾ ਕਿ ਸਾਡੇ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਬਹੁਤ ਜ਼ਰੂਰੀ ਹਨ ਤੇ 8 ਮਹੀਨਿਆਂ ਦਾ ਅੰਦੋਲਨ ਸਭ ਤੋਂ ਜ਼ਰੂਰੀ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕਾਂ ਲਈ ਸੰਸਦ ਦੇ ਬਾਹਰ ਡਟਿਆ ਹੋਇਆ ਹੈ ਤੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰ ਰਿਹਾ ਹੈ, ਪਰ ਸੁੱਤੀ ਹੋਈ ਸਰਕਾਰ ਦੇ ਕੰਨੀ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ।

-PTC News

Related Post