9ਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਕੇਂਦਰ ਸਰਕਾਰ ਨੂੰ ਪਾਈਆਂ ਲਾਹਨਤਾਂ

By  Jashan A July 30th 2021 11:29 AM -- Updated: July 30th 2021 11:52 AM

ਨਵੀਂ ਦਿੱਲੀ: ਮੌਨਸੂਨ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦਾਂ (Shiromani Akali Dal-BSP MP's )ਵੱਲੋਂ ਲਗਾਤਾਰ ਖੇਤੀ ਕਾਨੂੰਨਾਂ (Agriculture Law) ਅਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਅੱਜ 9ਵੇਂ ਦਿਨ ਵੀ ਅਕਾਲੀ ਦਲ ਬਸਪਾ ਸਾਂਸਦਾਂ (Shiromani Akali Dal-BSP MP's )ਨੇ ਸੰਸਦ ਦੇ ਬਾਹਰ ਕਿਸਾਨੀ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਤੇ ਹੱਥਾਂ 'ਚ ਤਖਤੀਆਂ ਫੜ੍ਹ ਹੁਕਮਰਾਨਾਂ ਨੂੰ ਲਾਹਨਤਾਂ ਪਾਈਆਂ। ਜਿਨ੍ਹਾਂ 'ਤੇ ਲਿਖਿਆ ਹੈ ਕਿ ਸਾਡੀਆਂ ਮੰਗਾਂ ਪੂਰੀਆਂ ਕਰੋ, ਕਾਲੇ ਕਾਨੂੰਨ ਰੱਦ ਕਰੋ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, (Harsimrat Kaur Badal) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਦਲ-ਬਸਪਾ ਦੇ ਸਾਂਸਦ ਮੌਜੂਦ ਰਹੇ ਹਨ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਜੰਮ ਕੇ ਲਾਹਨਤਾਂ ਪਾਈਆਂ, ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਦੂਸਰੀਆਂ ਪਾਰਟੀਆਂ ਨੂੰ ਕਿਸਾਨੀ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।

ਹੋਰ ਪੜ੍ਹੋ: ਟੋਕੀਓ ਓਲੰਪਿਕ ‘ਚ ਭਾਰਤ ਦਾ ਇੱਕ ਹੋਰ ਮੈਡਲ ਪੱਕਾ, ਸੈਮੀਫਾਈਨਲ ‘ਚ ਪਹੁੰਚੀ ਮੁੱਕੇਬਾਜ਼ ਲਵਲੀਨਾ

ਉਹਨਾਂ ਕਿਹਾ ਕਿ ਸਾਨੂ ਮਿਲ ਕੇ ਕਿਸਾਨਾਂ ਦੀ ਆਵਾਜ਼ ਸਰਕਾਰ ਦੇ ਕੰਨੀ ਪਹੁੰਚਾਉਣੀ ਚਾਹੀਦੀ ਹੈ ਤੇ ਮੰਗ ਕਰਨੀ ਚਾਹੀਦੀ ਹੈ ਕਿ ਸਰਕਾਰ ਕਿਸਾਨੀ ਮੁੱਦੇ 'ਰੇ ਗੱਲਬਾਤ ਕਰੇ। ਲਗਾਤਾਰ ਮਹਿੰਗਾਈ ਵੱਧ ਰਹੀ ਹੈ, ਕਿਸਾਨ ਸੜਕਾਂ 'ਤੇ ਹੈ ਕਈ ਹੋਰ ਮੁੱਦੇ ਨੇ ਜਿਨ੍ਹਾਂ ਤੋਂ ਸਰਕਾਰ ਭੱਜ ਰਹੀ ਹੈ, ਇਕੱਠਿਆਂ ਹੋ ਕੇ ਕਿਸਾਨਾਂ ਦੀ ਲੜਾਈ ਲੜਨ ਦੀ ਲੋੜ ਹੈ।

ਉਹਨਾਂ ਕਿਹਾ ਕਿ ਸਰਕਾਰ ਲਗਾਤਾਰ ਕਹਿ ਰਹੀ ਹੈ ਕਿ ਕਿਸਾਨੀ ਅੰਦੋਲਨ 'ਚ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ ਤਾਂ ਉਸ 'ਤੇ ਇੱਕ JPC ਯਾਨੀ ਕਿ Joint Parliamentary Committee ਬਣਾਈ ਜਾਵੇ ਤੇ ਉਸ ਦੀ ਰਿਪੋਰਟ ਮੰਤਰੀ ਤੇ ਸਰਕਾਰ ਦੇ ਸਾਹਮਣੇ ਦਿੱਤੀ ਜਾਵੇ ਕਿ ਤੁਸੀਂ ਤਾਂ ਕਹਿੰਦੇ ਹੋ ਕਿ ਕਾਲੇ ਕਾਨੂੰਨ ਬਹੁਤ ਵਧੀਆ ਹਨ, ਪਰ ਕਿਸਾਨ ਸ਼ਹੀਦ ਹੋ ਰਹੇ ਹਨ ਆਪਣੇ ਹੱਕਾਂ ਲਈ ਤਾਂ ਕਮੇਟੀ ਬਣਾ ਕੇ ਸਰਕਾਰ ਦੀਆਂ ਅੱਖਾਂ ਖੋਲੀਆਂ ਜਾਣ।

-PTC News

Related Post