ਮਾਘੀ ਦੀ ਸੰਗਰਾਂਦ ਮੌਕੇ ਸੰਗਤ ਗੁਰੂ ਘਰਾਂ 'ਚ ਹੋ ਰਹੀ ਹੈ ਨਤਮਸਤਕ

By  Riya Bawa January 14th 2022 01:12 PM

Makar Sankranti 2022: ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਇਸ ਵਾਰ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। 14 ਜਨਵਰੀ ਨੂੰ ਮਾਘੀ ਇਸ਼ਨਾਨ ਦੇ ਦਿਨ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਈਆਂ, ਸੰਗਤਾਂ ਦੀ ਆਮਦ 13 ਅਤੇ 14 ਜਨਵਰੀ ਦੀ ਦਰਮਿਆਨੀ ਰਾਤ ਹੀ ਸ਼ੁਰੂ ਹੋ ਗਈ ਸੀ, ਰਾਤ 12 ਵਜੇ ਤੋਂ ਬਾਅਦ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਵਿਖੇ ਇਸ਼ਨਾਨ ਸ਼ੁਰੂ ਕਰ ਦਿੱਤਾ।

ਇਥੇ ਪੜ੍ਹੋ ਹੋਰ ਖ਼ਬਰਾਂ: ਨੰਨ੍ਹੀ ਬੱਚੀ ਨੇ ਰਿਪੋਰਟਿੰਗ ਕਰ ਜਿੱਤਿਆ ਲੋਕਾਂ ਦਾ ਦਿਲ, ਵੀਡੀਓ ਹੋਈ ਵਾਇਰਲ

ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆ ਅਤੇ ਪਵਿੱਤਰ ਸਰੋਵਰ ਚ ਇਸ਼ਨਾਨ ਕੀਤਾ। ਸੰਗਤ ਦੀ ਆਮਦ ਨੂੰ ਵੇਖ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਮੁੱਖ ਮਾਰਗਾਂ ਤੇ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਅਤੇ ਸੰਗਤ ਵੱਲੋਂ ਲੰਗਰ ਲਾਏ ਗਏ।

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੰਗਤ ਦੀ ਰਿਹਾਇਸ਼ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਭਾਈ ਮਹਾ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਥੇ ਰਾਗੀ ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਦੇ ਰਹੇ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤ ਦੀਆ ਬੀਤੀ ਰਾਤ ਬਾਰਾਂ ਵਜੇ ਤੋਂ ਹੀ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆ।

ਸੰਗਤ ਦੀ ਇਸ ਵੱਡੀ ਗਿਣਤੀ ਵਿੱਚ ਆਮਦ ਦੇ ਮੱਦੇਨਜ਼ਰ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਵੱਖ ਵੱਖ ਪ੍ਰਬੰਧ ਕੀਤੇ ਗਏ, ਉੱਥੇ ਹੀ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਸੱਤ ਗੇਟਾ ਉੱਤੇ ਪੁਲਸ ਪ੍ਰਸ਼ਾਸ਼ਨ ਦੇ ਵੀ ਪੁਖਤਾ ਪ੍ਰਬੰਧ ਰਹੇ। ਸੱਤ ਗੇਟਾਂ ਦੇ ਉੱਤੇ ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਬਣਾਏ ਗਏ ਉਥੇ ਹੀ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੇ ਵੱਡੀ ਗਿਣਤੀ 'ਚ ਸੰਗਤ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਦੇ ਵੀ ਪ੍ਰਬੰਧ ਕੀਤੇ ਗਏ।

ਕੋਰੋਨਾ ਮਾਹਾਵਾਰੀ ਦੇ ਇਸ ਦੌਰ ਦੇ ਚਲਦਿਆਂ ਸੰਗ ਹਦਾਇਤਾਂ ਦੀ ਪਾਲਣਾ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੀ ਜਾਗਰੂਕ ਕਰਦੀਆਂ ਰਹੀਆਂ, ਦੱਸ ਦਈਏ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਇਸ ਵਾਰ ਮੇਲਾ ਮਾਘੀ ਤੇ ਰਾਜਸੀ ਕਾਨਫਰੰਸਾਂ ਨਹੀਂ ਹੋ ਰਹੀਆਂ। ਬੀਤੀ ਦੇਰ ਰਾਤ ਤੋਂ ਪਵਿੱਤਰ ਸਰੋਵਰ ਵਿੱਚ ਸ਼ੁਰੂ ਹੋਏ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ ਦਿਨ ਚੜ੍ਹਦਿਆਂ ਹੋਰ ਵਧਦੀ ਗਈ, ਪਵਿੱਤਰ ਸਰੋਵਰ ਵਿਚ ਆਸਥਾ ਦੀ ਇਹ ਡੁਬਕੀ ਕੋਰੋਨਾ ਅਤੇ ਕੜਾਕੇ ਦੀ ਠੰਢ ਤੇ ਭਾਰੀ ਪੈਂਦੀ ਨਜ਼ਰ ਆਈ।

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ 

Related Post