ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ, 150 ਕਾਰੀਗਰ ਪੁੱਜੇ
Ravinder Singh
August 25th 2022 02:28 PM
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 28 ਅਗਸਤ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਗੁਰੂ ਘਰ ਦੇ ਸੇਵਕ ਦਿੱਲੀ ਦੇ ਕਾਰੋਬਾਰੀ ਕੇ ਕੇ ਸ਼ਰਮਾ ਪਿਛਲੇ 5 ਵਰ੍ਹਿਆਂ ਤੋਂ ਇਹ ਸੇਵਾ ਲੱਖਾਂ ਰੁਪਏ ਦੀ ਲਾਗਤ ਨਾਲ ਸ਼ਰਧਾ ਨਾਲ ਕਰਵਾਈ ਜਾ ਰਹੀ ਹੈ। ਇਸ ਵਾਰ ਵੀ ਦਿੱਲੀ ਦੇ ਕੇਕੇ ਸ਼ਰਮਾ ਏਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੇ 4 ਟਰੱਕ ਤੇ 150 ਮਾਹਿਰ ਕਾਰੀਗਰ ਪਹੁੰਚ ਚੁੱਕੇ ਹਨ ਤੇ ਸਜਾਵਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।