ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

By  Pardeep Singh August 9th 2022 03:18 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ।  ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਵੀ ਪੜ੍ਹੋ:ਚੰਡੀਗੜ੍ਹ: ਸੁੱਕੇ ਤੇ ਗਿੱਲੇ ਕੂੜੇ ਨੂੰ ਅਲੱਗ ਨਾ ਕਰਨ ਵਾਲਿਆਂ ਦੇ 11576 ਰੁਪਏ ਦੇ ਕੀਤੇ ਚਲਾਨ -PTC News

Related Post