ਪੈਟਰੋਲ ਡੀਜ਼ਲ ਦੀਆਂ ਨਵੀਂਆਂ ਕੀਮਤਾਂ ਨੇ ਲਿਆਉਂਦੀ ਲੋਕਾਂ ਦੇ ਚਿਹਰੇ 'ਤੇ ਮੁਸਕਾਨ

By  Jagroop Kaur March 25th 2021 04:10 PM

ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਭਰ ਵਿਚ ਪੈਟਰੋਲ-ਡੀਜ਼ਲ ਦੇ ਰੇਟ ਵਧਦੇ ਜਾ ਰਹੇ ਸਨ , ਪਰ ਹੁਣ ਇਹਨਾਂ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਜਨਤਾ ਨੂੰ ਕੁਝ ਰਾਹਤ ਮਿਲਣੀ ਸ਼ੁਰੂ ਹੋਈ ਹੈ। ਇਸ ਨਾਲ ਲੋਕਾਂ ਦੇ ਬਜਟ 'ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਦੱਸਣਯੋਗ ਹੈ ਕਿ ਗਲੋਬਲ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਤੋਂ ਬਾਅਦ ਇਸ ਸਾਲ ਅੱਜ ਲਗਾਤਾਰ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੋਈ ਹੈ।Petrol, Diesel Prices Cut after 24 days For First Time In in 2021 . Here's Why

REA MORE : Bharat Bandh : ਭਲਕੇ ਭਾਰਤ ਬੰਦ ਦੌਰਾਨ ਦੇਸ਼ ’ਚ ਕੀ-ਕੀ ਖੁੱਲ੍ਹਿਆ...

ਪੈਟਰੋਲ ਦੀ ਕੀਮਤ 21 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 20 ਪੈਸੇ ਪ੍ਰਤੀ ਲਿਟਰ ਤੱਕ ਘਟਾਈ ਗਈ ਹੈ। ਗੱਲੋਂ ਕੀਤੀ ਜਾਵੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਦੀ ਤਾਂ ਇਥੇ 90.78 ਰੁਪਏ, ਜਦੋਂ ਕਿ ਡੀਜ਼ਲ ਦੀ 81.10 ਰੁਪਏ ਪ੍ਰਤੀ ਲਿਟਰ 'ਤੇ ਆ ਗਈ ਹੈ।Petrol, Diesel prices in India rise after two-day hiatus

READ MORE : ਹੈਂਡ ਸੈਨੀਟਾਈਜ਼ਰਜ਼ ‘ਚ ਪਾਇਆ ਗਿਆ ਕਾਰਸਿਨੋਜਨ ,ਜਿਸ ਨਾਲ ਕੈਂਸਰ ਦਾ ਖ਼ਤਰਾ ...

ਗਲੋਬਲ ਪੱਧਰ 'ਤੇ ਕੱਚੇ ਤੇਲ ਦੀ ਕੀਮਤ 16 ਦਿਨਾਂ ਵਿਚ ਤਕਰੀਬਨ 15 ਫ਼ੀਸਦੀ ਡਿੱਗ ਚੁੱਕੀ ਹੈ ਅਤੇ ਮੌਜੂਦਾ ਸਮੇਂ ਬ੍ਰੈਂਟ ਕਰੂਡ 63 ਡਾਲਰ ਪ੍ਰਤੀ ਬੈਰਲ 'ਤੇ ਹੈ। ਕੱਚੇ ਤੇਲ ਵਿਚ ਇਸੇ ਤਰ੍ਹਾਂ ਅੱਗੇ ਨਰਮੀ ਬਣੀ ਰਹੀ ਤਾਂ ਪੈਟਰੋਲ-ਡੀਜ਼ਲ ਹੋਰ ਸਸਤਾ ਹੋਵੇਗਾ।ਇੰਡੀਅਨ ਆਇਲ ਅਨੁਸਾਰ, ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 76 ਪੈਸੇ ਅਤੇ ਡੀਜ਼ਲ ਦੀ 82 ਰੁਪਏ 83 ਪੈਸੇ ਪ੍ਰਤੀ ਲਿਟਰ 'ਤੇ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 19 ਪੈਸੇ ਤੇ ਡੀਜ਼ਲ ਦੀ 83 ਰੁਪਏ 22 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ।Petrol and diesel prices in your city today, check here

ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 31 ਪੈਸੇ ਤੇ ਡੀਜ਼ਲ ਦੀ 83 ਰੁਪਏ 33 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 37 ਪੈਸੇ ਅਤੇ ਡੀਜ਼ਲ ਦੀ 83 ਰੁਪਏ 40 ਪੈਸੇ ਰਹੀ।

ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 67 ਪੈਸੇ ਅਤੇ ਡੀਜ਼ਲ ਦੀ 83 ਰੁਪਏ 66 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 36 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 80 ਪੈਸੇ ਪ੍ਰਤੀ ਲਿਟਰ ਰਹੀ।

Click here to follow PTC News on Twitter.

Related Post