ਸੰਵਿਧਾਨ ਦਿਵਸ 'ਤੇ ਪੰਜਾਬ ਵਿਧਾਨ ਸਭਾ ਦਾ ਇਕ ਦਿਨੀਂ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

By  Jashan A November 26th 2019 02:13 PM -- Updated: November 26th 2019 02:20 PM

ਸੰਵਿਧਾਨ ਦਿਵਸ 'ਤੇ ਪੰਜਾਬ ਵਿਧਾਨ ਸਭਾ ਦਾ ਇਕ ਦਿਨੀਂ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ,ਚੰਡੀਗੜ੍ਹ: ਸੰਵਿਧਾਨ ਦਿਵਸ 'ਤੇ ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਹੈ। ਜਿਸ 'ਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਸ ਸੈਸ਼ਨ ਦੌਰਾਨ ਭਾਵੇਂ ਕੇਵਲ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਉੱਪਰ ਹੀ ਚਰਚਾ ਹੋਵੇਗੀ ਪਰ ਮੌਕੇ ‘ਤੇ ਕੋਈ ਵਿਧਾਇਕ ਹੋਰ ਮੁੱਦਾ ਵੀ ਉਠਾ ਸਕਦਾ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ, ਬਟਾਲਾ ਕਤਲ ਕੇਸ ਅਤੇ ਹੋਰ ਕਈ ਭਖਦੇ ਮੁੱਦੇ ਅੱਜ ਸੈਸ਼ਨ 'ਚ ਉਠਾਏ ਜਾ ਸਕਦੇ ਹਨ।

ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਉਹਨਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਸੀ ਤੇ ਇਕ ਦਿਨੀਂ ਇਜਲਾਸ ਦੀ ਮਿਆਦ ਵਧਾਉਣ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਸੀ।

-PTC News

Related Post