ਚਿੱਟੇ ਦਿਨ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਸ੍ਰੀ ਮੁਕਤਸਰ ਸਾਹਿਬ, 1 ਦੀ ਮੌਤ

By  Riya Bawa September 29th 2021 04:54 PM

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿਚ 1 ਵਿਅਕਤੀ ਦੀ ਮੌਤ ਹੋ ਗਈ ਅਤੇ 1 ਜ਼ਖਮੀ ਹੋ ਗਿਆ ਹੈ। ਦੱਸ ਦੇਈਏ ਕਿ ਇਹ ਵਾਰਦਾਤ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਨੇੜੇ ਅਬੋਹਰ ਬਾਈਪਾਸ ਰੋਡ ਗੋਨਿਆਣਾ ਚੌਂਕ ਨੇੜੇ ਵਾਪਰੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਦੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਚਾਰ ਅਣਪਛਾਤੇ ਵਿਅਕਤੀਆਂ ਨੇ ਸ਼ਰੇਆਮ ਫਾਇਰਿੰਗ ਕੀਤੀ।

ਇਸ ਫਾਇਰਿੰਗ ਵਿਚ 1 ਵਿਅਕਤੀ ਦੀ ਮੌਤ ਹੋ ਗਈ ਅਤੇ 1 ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਘਟਨਾ ਸਥਾਨ 'ਤੇ ਪਹੁੰਚੇ ਡੀ.ਐੱਸ.ਪੀ. ਹਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਘਟਨਾ ਦੀ ਪੜਤਾਲ ਕਰ ਰਹੀ ਹੈ ਅਤੇ ਇਕ ਗੋਲੀ ਦਾ ਖ਼ੋਲ ਮਿਲਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਲੋਕ ਘਰਾਂ ਤੋਂ ਬਾਹਰ ਸੜਕਾਂ 'ਤੇ ਆ ਗਏ ਹਨ।

ਗੌਰਤਲਬ ਹੈ ਕਿ 2 ਸਾਲ ਪਹਿਲਾਂ ਇੱਥੇ ਹੀ ਚਮਕੌਰ ਸਿੰਘ ਨਾਂਅ ਦੇ ਵਿਅਕਤੀ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਅੱਜ ਉਸੇ ਜਗ੍ਹਾ 'ਤੇ ਸ਼ਾਮਾਂ ਸਿੰਘ ਨਾਂਅ ਦੇ ਵਿਅਕਤੀ 'ਤੇ ਗੋਲੀ ਚਲਾ ਦਿੱਤੀ ਸੀ।

-PTC News

Related Post