PM ਮੋਦੀ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ 'ਚੋਂ 1 ਲੱਖ ਆਕਸੀਜਨ ਕੰਟੇਨਰ ਖ਼ਰੀਦਣ ਦੇ ਦਿੱਤੇ ਹੁਕਮ

By  Shanker Badra April 28th 2021 05:53 PM -- Updated: April 28th 2021 06:06 PM

ਨਵੀਂ ਦਿੱਲੀ : ਕੋਰੋਨਾ ਮਹਾਂਮਾਰੀ ਦੇ ਵਿਚਕਾਰ ਦੇਸ਼ ਵਿੱਚ ਆਕਸੀਜਨ ਦੀ ਭਾਰੀ ਘਾਟ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ(PM Cares Fund) 'ਚੋਂ ਇੱਕ ਲੱਖ ਪੋਰਟੇਬਲ ਆਕਸੀਜਨ (Oxygen) ਕੰਟੇਨਰਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਗੋਆ 'ਚ 4 ਦਿਨ ਦੇ ਲੌਕਡਾਊਨ ਦਾ ਐਲਾਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ 

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੋਰੋਨਾ ਪ੍ਰਬੰਧਨ ਲਈ ਤਰਲ ਮੈਡੀਕਲ ਆਕਸੀਜਨ (LMO) ਸਪਲਾਈ ਵਿੱਚ ਸੁਧਾਰ ਲਿਆਉਣ ਲਈ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਹਦਾਇਤ ਕੀਤੀ ਕਿ ਪੋਰਟੇਬਲ ਆਕਸੀਜਨ ਕੰਟੇਨਰ ਜਲਦੀ ਤੋਂ ਜਲਦੀ ਖਰੀਦਣੇ ਚਾਹੀਦੇ ਹਨ ਅਤੇ ਰਾਜਾਂ ਨੂੰ ਉਪਲਬਧ ਕਰਵਾਏ ਜਾਣੇ ਚਾਹੀਦੇ ਹਨ। ਕੋਰੋਨਾ ਤੋਂ ਸਭ ਤੋਂ ਪ੍ਰਭਾਵਤ ਰਾਜਾਂ ਨੂੰ ਤਰਜੀਹ ਦਿੱਤੀ ਜਾਏਗੀ।

 One lakh portable oxygen concentrators to be procured from PM CARES fund PM ਮੋਦੀ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ 'ਚੋਂ 1 ਲੱਖ ਆਕਸੀਜਨ ਕੰਟੇਨਰ ਖ਼ਰੀਦਣ ਦੇ ਦਿੱਤੇ ਹੁਕਮ

ਪ੍ਰਧਾਨ ਮੰਤਰੀ ਕੇਅਰ ਫੰਡ ਤਹਿਤ ਪਹਿਲਾਂ ਹੀ ਮਨਜ਼ੂਰ ਕੀਤੇ 713 ਪੀਐਸਏ ਪਲਾਂਟਾਂ ਦੇ ਇਲਾਵਾ ਮੀਟਿੰਗ ਵਿੱਚ 500 ਨਵੇਂ ਆਕਸੀਜਨ ਪਲਾਂਟਾਂ ਨੂੰ ਮਨਜ਼ੂਰੀ ਦਿੱਤੀ ਗਈ। ਯਾਨੀ ਪ੍ਰਧਾਨ ਮੰਤਰੀ ਕੇਅਰ ਫੰਡ ਰਾਹੀਂ 500 ਨਵੇਂ ਆਕਸੀਜਨ ਪਲਾਂਟ ਲਗਾਏ ਜਾਣਗੇ ਅਤੇ ਆਕਸੀਜਨ ਦੇ ਉਤਪਾਦਨ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।

 One lakh portable oxygen concentrators to be procured from PM CARES fund PM ਮੋਦੀ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ 'ਚੋਂ 1 ਲੱਖ ਆਕਸੀਜਨ ਕੰਟੇਨਰ ਖ਼ਰੀਦਣ ਦੇ ਦਿੱਤੇ ਹੁਕਮ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਏਅਰ ਚੀਫ ਮਾਰਸ਼ਲ ਏਅਰ ਚੀਫ ਮਾਰਸ਼ਲ ਆਰ ਕੇ ਐਸ ਭਦੌਰੀਆ ਨਾਲ ਮੁਲਾਕਾਤ ਕੀਤੀ। ਇਸ ਬੈਠਕ ਵਿਚ ਏਅਰਫੋਰਸ ਦੇ ਚੀਫ ਨੇ ਪ੍ਰਧਾਨ ਮੰਤਰੀ ਨੂੰ ਕੋਰੋਨਾ ਪੀਰੀਅਡ ਦੌਰਾਨ ਏਅਰ ਫੋਰਸ ਵੱਲੋਂ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਜਾਣੂ ਕਰਵਾਇਆ।

 One lakh portable oxygen concentrators to be procured from PM CARES fund PM ਮੋਦੀ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ 'ਚੋਂ 1 ਲੱਖ ਆਕਸੀਜਨ ਕੰਟੇਨਰ ਖ਼ਰੀਦਣ ਦੇ ਦਿੱਤੇ ਹੁਕਮ

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਹਵਾਈ ਸੈਨਾ ਦੇ ਚੀਫ ਨਾਲ ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਕਸੀਜਨ ਟੈਂਕਰਾਂ ਅਤੇ ਜ਼ਰੂਰੀ ਵਸਤਾਂ ਦੀ ਸੁਰੱਖਿਅਤ ਅਤੇ ਤੇਜ਼ੀ ਨਾਲ ਆਵਾਜਾਈ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਨਾਲ ਸਬੰਧਤ ਇਨ੍ਹਾਂ ਆਪ੍ਰੇਸ਼ਨਾਂ ਦੌਰਾਨ ਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਹਵਾਈ ਸੈਨਾ ਦੇ ਜਵਾਨ ਸੁਰੱਖਿਅਤ ਰਹਿਣ।

-PTCNews

Related Post