ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਲਾਗੂ, ਰਾਜਪਾਲ ਦੀ ਮਨਜ਼ੂਰੀ ਮਗਰੋਂ ਨੋਟੀਫਿਕੇਸ਼ਨ ਜਾਰੀ

By  Ravinder Singh August 13th 2022 01:31 PM -- Updated: August 13th 2022 01:37 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ 'ਇਕ ਵਿਧਾਇਕ ਇਕ ਪੈਨਸ਼ਨ' ਸਕੀਮ ਲਾਗੂ ਕਰ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਲ ਪੈਂਡਿੰਗ ਸੀ। ਰਾਜਪਾਲ ਦੀ ਮਨਜ਼ੂਰੀ ਪਿੱਛੋਂ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ’ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ।

ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਲਾਗੂ, ਰਾਜਪਾਲ ਦੀ ਮਨਜ਼ੂਰੀ ਮਗਰੋਂ ਨੋਟੀਫਿਕੇਸ਼ਨ ਜਾਰੀਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਜੀ ਨੇ 'ਇੱਕ ਵਿਧਾਇਕ- ਇੱਕ ਪੈਨਸ਼ਨ' ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ।

ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਲਾਗੂ, ਰਾਜਪਾਲ ਦੀ ਮਨਜ਼ੂਰੀ ਮਗਰੋਂ ਨੋਟੀਫਿਕੇਸ਼ਨ ਜਾਰੀਹੁਣ ਤਕ ਸੂਬੇ 'ਚ ਹਰੇਕ ਮਿਆਦ ਲਈ ਵੱਖਰੀ ਪੈਨਸ਼ਨ ਹੁੰਦੀ ਸੀ। ਮਿਸਾਲ ਵਜੋਂ ਜੇਕਰ ਕੋਈ ਆਗੂ ਪੰਜ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਪੰਜ ਪੈਨਸ਼ਨਾਂ ਮਿਲਦੀਆਂ ਸਨ ਪਰ ਹੁਣ ਸਿਰਫ਼ ਇਕ ਪੈਨਸ਼ਨ ਮਿਲੇਗੀ। ਵਿਧਾਇਕਾਂ ਦੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਵਿਧਾਇਕਾਂ ਨੂੰ ਆਪਣਾ ਕਾਰਜਕਾਲ ਪੂਰਾ ਹੋਣ 'ਤੋਂ ਬਾਅਦ 60 ਹਜ਼ਾਰ ਰੁਪਏ ਪੈਨਸ਼ਨ ਅਤੇ ਡੀਏ ਹੀ ਮਿਲੇਗਾ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਕ ਤੋਂ ਜ਼ਿਆਦਾ ਪੈਨਸ਼ਨਾਂ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ 241 ਹੈ। ਇਕ ਪੈਨਸ਼ਨ ਦੇਣ ਨਾਲ 19.53 ਕਰੋੜ ਦਾ ਖ਼ਜ਼ਾਨੇ ਦਾ ਫਾਇਦਾ ਹੋਵੇਗਾ।

ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਲਾਗੂ, ਰਾਜਪਾਲ ਦੀ ਮਨਜ਼ੂਰੀ ਮਗਰੋਂ ਨੋਟੀਫਿਕੇਸ਼ਨ ਜਾਰੀਸੂਬੇ ਉਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ (Single Pension Scheme) ਦਾ ਐਲਾਨ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਦ ਆਮ ਆਦਮੀ ਪਾਰਟੀ ਨੇ ਇਕ ਵਿਧਾਇਕ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਸੀ ਉਦੋਂ ਉਨ੍ਹਾਂ ਨੇ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਕਈ ਸਾਬਕਾ ਵਿਧਾਇਕਾਂ ਨੇ ਸਰਕਾਰ ਦੇ ਫ਼ੈਸਲੇ ਵਿਰੁੱਧ ਆਵਾਜ਼ ਚੁੱਕੀ ਸੀ।

-PTC News

ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂ

Related Post