ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ

By  Jagroop Kaur March 14th 2021 04:04 PM -- Updated: March 14th 2021 04:05 PM

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ 'ਚ ਇਕ ਅਣਪਛਾਤੇ ਅੱਤਵਾਦੀ ਨੂੰ ਮਾਰ ਸੁੱਟਿਆ। ਬੁਲਾਰੇ ਨੇ ਐਤਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਫ਼ੌਜ, ਜੰਮੂ ਕਸ਼ਮੀਰ ਦੇ ਵਿਸ਼ੇਸ਼ ਮੁਹਿੰਮ ਸਮੂਹ, ਹਥਿਆਰਬੰਦ ਸਰਹੱਦੀ ਫ਼ੋਰਸ SSB ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨੇ ਸ਼ੋਪੀਆਂ ਜ਼ਿਲ੍ਹੇ ਦੇ ਰਾਵਲਪੋਰਾ ਪਿੰਡ 'ਚ ਸ਼ਨੀਵਾਰ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

J&K: Unidentified Militant Killed, Two Soldiers Injured In Shopian Encounter

ਰਿਹਾਅ ਹੋਣ ਤੋਂ ਬਾਅਦ ਦਿਸ਼ਾ ਰਵੀ ਦਾ ਮੀਡੀਆਂ ਕਰਮੀਆਂ ਲਈ ਪ੍ਰਤੀਕਰਮ

ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸ ਜਦੋਂ ਖੇਤਰ ਨੂੰ ਸੀਲ ਕਰ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ ਨਲ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਬਾਅਦ 'ਚ ਨਾਗਰਿਕ ਦੇ ਹਤਾਹਤ ਹੋਣ ਦੇ ਸ਼ੱਕ ਨੂੰ ਦੇਖਦੇ ਹੋਏ ਹਨ੍ਹੇਰੇ 'ਚ ਮੁਹਿੰਮ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰ ਦੀ ਪਹਿਲੀ ਕਿਰਨ ਨਾਲ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਪਰ ਘਰ ਦੇ ਅੰਦਰ ਲੁਕੇ ਅੱਤਵਾਦੀ ਗੋਲੀਬਾਰੀ ਕਰਦੇ ਰਹੇ।Cop, 3 Militants Killed in Gunfights in Jammu and Kashmir's Budgam, Shopian

ਜਵਾਬੀ ਕਾਰਵਾਈ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਹਾਲੇ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਨੇੜੇ-ਤੇੜੇ ਦੇ ਖੇਤਰਾਂ 'ਚ ਐਡੀਸ਼ਨਲ ਸੁਰੱਖਿਆ ਫ਼ੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਵਿਚ ਕਿਸੇ ਵੀ ਅਫ਼ਵਾਹਾਂ ਨੂੰ ਰੋਕਣ ਲਈ ਚੌਕਸੀ ਵਜੋਂ ਸ਼ੋਪੀਆਂ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਸ ਨੇ ਸ਼ੋਪੀਆ ਜ਼ਿਲ੍ਹੇ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦੇ 7 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਨ ਦੇ ਇਕ ਦਿਨ ਬਾਅਦ ਕਾਸੋ ਮੁਹਿੰਮ ਚਲਾਈ।

Related Post