ਹਰਿਆਣਾ 'ਚ ਪੰਜਵੀਂ ਤੇ ਅੱਠਵੀਂ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਤੇ ਇਕ ਸਾਲ ਤੱਕ ਲੱਗੀ ਰੋਕ

By  Pardeep Singh February 21st 2022 03:36 PM

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਵਿੱਚ ਪੰਜਵੀਂ ਅਤੇ ਅੱਠਵੀਂ ਕਲਾਸ ਦੀ ਬੋਰਡ ਪ੍ਰੀਖਿਆਵਾਂ ਇਕ ਸਾਲ ਤੱਕ ਨਹੀਂ ਹੋਣਗੀਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਕਿਹਾ ਹੈ ਕਿ ਇਸ ਸਾਲ ਵਿੱਚ ਪੰਜਵੀਂ ਅਤੇ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਨਹੀਂ ਹੋਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਇਸ ਦਾ ਕਾਰਨ ਹੈ ਕਿ ਕੋਵਿਡ-19 ਦੇ ਕਾਰਨ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੀ ਹੈ ਜਿਸ ਕਰਕੇ 1 ਸਾਲ ਤੱਕ ਬੋਰਡ ਦੀਆਂ ਪ੍ਰੀਖਿਆ ਉੱਤੇ ਰੋਕ ਲਗਾ ਦਿੱਤੀ ਹੈ। ਸੀਐਮ ਨੇ ਕਿਹਾ ਹੈ ਕਿ ਕਈ ਹੋਰ ਮੁੱਦਿਆਂ ਨੂੰ ਲੈ ਕੇ 25 ਫਰਵਰੀ ਨੂੰ ਮੀਟਿੰਗ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਫਿਲਹਾਲ ਬੋਰਡ ਦੀਆਂ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਵੀ ਪੜ੍ਹੋ:ਚਾਰਾ ਘੁਟਾਲਾ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਹੋਈ 5 ਸਾਲ ਦੀ ਕੈਦ ਤੇ 60 ਲੱਖ ਰੁਪਏ ਜੁਰਮਾਨਾ -PTC News

Related Post