Fri, Dec 19, 2025
Whatsapp

CM Bhagwant Mann: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਚੱਲ ਰਹੇ ਰਾਹਤ ਕੰਮਾਂ ਦਾ CM ਮਾਨ ਨੇ ਲਿਆ ਜਾਇਜਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ ਜਿੱਥੇ ਜੇਸੀਬੀ ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ।

Reported by:  PTC News Desk  Edited by:  Aarti -- July 13th 2023 08:23 PM -- Updated: July 13th 2023 08:37 PM
CM Bhagwant Mann: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਚੱਲ ਰਹੇ ਰਾਹਤ ਕੰਮਾਂ ਦਾ CM ਮਾਨ ਨੇ ਲਿਆ ਜਾਇਜਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

CM Bhagwant Mann: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਚੱਲ ਰਹੇ ਰਾਹਤ ਕੰਮਾਂ ਦਾ CM ਮਾਨ ਨੇ ਲਿਆ ਜਾਇਜਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

CM Bhagwant Mannਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ ਜਿੱਥੇ ਜੇਸੀਬੀ ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉੱਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜੁੱਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਬਾਕਾਇਦਾ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਸਦਕਾ ਇਸ ਦਾ ਜ਼ੋਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਕਟ ਤੋਂ ਨਿਜਾਤ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੀਐੱਮ ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਇਹ ਵੀ ਪੜ੍ਹੋ: Punjab: ਚੰਡੀਗੜ੍ਹ ਤੋਂ ਮਨਾਲੀ ਨੂੰ ਜਾ ਰਹੀਂ PRTC ਦੀ ਬੱਸ ਰੁੜੀ!, ਡਰਾਈਵਰ ਦੀ ਲਾਸ਼ ਮਿਲੀ

- PTC NEWS

Top News view more...

Latest News view more...

PTC NETWORK
PTC NETWORK