Sat, Mar 14, 2026
Whatsapp

ਸੜਕ ਹਾਦਸੇ 'ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Reported by:  PTC News Desk  Edited by:  Amritpal Singh -- December 04th 2023 05:51 PM
ਸੜਕ ਹਾਦਸੇ 'ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਸੜਕ ਹਾਦਸੇ 'ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Punjab News: ਖੰਨਾ ਦੇ ਸਮਰਾਲਾ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਸਾਈਕਲ 'ਤੇ ਕੰਮ ਤੋਂ ਘਰ ਜਾ ਰਿਹਾ ਸੀ। ਇਸ ਦੌਰਾਨ ਉਹ ਸੜਕ ਦੇ ਵਿਚਕਾਰ ਖੜ੍ਹੇ ਟਰੱਕ ਨਾਲ ਟਕਰਾ ਗਿਆ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (34) ਵਾਸੀ ਬੌਂਦਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਬੀਰ ਸਿੰਘ ਮਿਸਤਰੀ ਦਾ ਕੰਮ ਕਰਦਾ ਸੀ।

ਉਹ ਇਮਾਰਤ ਦਾ ਲੈਂਟਰ ਪਾ ਕੇ ਵਾਪਸ ਆ ਰਿਹਾ ਸੀ। ਢਿਲਵਾਂ ਨੇੜੇ ਟਰੱਕ ਨਾਲ ਟਕਰਾਉਣ ਨਾਲ ਮੌਤ ਹੋ ਗਈ। ਜਿਸ ਕਾਰਨ ਜਸਬੀਰ ਦੀ ਮੌਤ ਹੋ ਗਈ। ਜਸਬੀਰ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਇੱਕ ਸਾਲ ਦੀ ਬੇਟੀ ਅਤੇ ਪਤਨੀ ਛੱਡ ਗਿਆ ਹੈ।


ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਸਾਈਕਲ ’ਤੇ ਘਰ ਆ ਰਿਹਾ ਸੀ। ਇੱਕ ਟਰੱਕ ਸੜਕ ਦੇ ਵਿਚਕਾਰ ਖੜ੍ਹਾ ਸੀ। ਇਸ ਨਾਲ ਬਾਈਕ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਹਾਦਸੇ ਤੋਂ ਬਾਅਦ ਸਮਰਾਲਾ ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

- PTC NEWS

Top News view more...

Latest News view more...

PTC NETWORK
PTC NETWORK