Sun, May 31, 2026
Whatsapp

ਜਲੰਧਰ ਦੇ ਸਿਵਲ ਹਸਪਤਾਲ 'ਚ ਅੱਜ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਜਲੰਧਰ ਦੇ ਸਿਵਲ ਹਸਪਤਾਲ 'ਚ ਅੱਜ ਡਾਕਟਰ ਹੜਤਾਲ 'ਤੇ ਹਨ। ਡਾਕਟਰਾਂ ਦੀ ਹੜਤਾਲ ਕਾਰਨ ਓਪੀਡੀ ਸੇਵਾਵਾਂ ਠੱਪ ਪਈਆਂ ਹਨ।

Reported by:  PTC News Desk  Edited by:  Amritpal Singh -- October 21st 2024 12:08 PM
ਜਲੰਧਰ ਦੇ ਸਿਵਲ ਹਸਪਤਾਲ 'ਚ ਅੱਜ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਜਲੰਧਰ ਦੇ ਸਿਵਲ ਹਸਪਤਾਲ 'ਚ ਅੱਜ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਜਲੰਧਰ: ਸਥਾਨਿਕ ਸ਼ਹਿਰ ਦੇ ਸਿਵਲ ਹਸਪਤਾਲ 'ਚ ਅੱਜ ਡਾਕਟਰ ਹੜਤਾਲ 'ਤੇ ਹਨ। ਡਾਕਟਰਾਂ ਦੀ ਹੜਤਾਲ ਕਾਰਨ ਓਪੀਡੀ ਸੇਵਾਵਾਂ ਠੱਪ ਪਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਿਰਫ ਐਮਰਜੈਂਸੀ ਸੇਵਾਵਾਂ ਹੀ ਜਾਰੀ ਹਨ। ਇਸ ਦੇ ਨਾਲ ਹੀ ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਕੱਲ੍ਹ ਐਤਵਾਰ ਹੋਣ ਕਾਰਨ ਹਸਪਤਾਲ ਬੰਦ ਸੀ, ਜਿਸ ਕਾਰਨ ਸੋਮਵਾਰ ਨੂੰ ਵੱਡੀ ਗਿਣਤੀ ਮਰੀਜ਼ ਹਸਪਤਾਲ ਦੀ ਓ.ਪੀ.ਡੀ. 'ਚ ਆਉਦੇ ਹਨ।


ਹੜਤਾਲ ਬਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਵਿਅਕਤੀ ਨੇ ਸ਼ਰਾਬ ਪੀ ਕੇ ਡਾਕਟਰ ਨਾਲ ਕੁੱਟਮਾਰ ਕੀਤੀ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਸਮੇਤ ਪੁਲੀਸ ਨੂੰ ਸ਼ਿਕਾਇਤ ਦੇ ਚੁੱਕੇ ਹਨ ਪਰ ਅਜੇ ਤੱਕ ਵਿਅਕਤੀ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਅੱਜ ਉਨ੍ਹਾਂ ਹੜਤਾਲ ’ਤੇ ਜਾਣ ਅਤੇ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮੁੱਖ ਰੱਖਦਿਆਂ ਐਮਰਜੈਂਸੀ ਸੇਵਾਵਾਂ ਜਾਰੀ ਹਨ।

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਉਪ ਪ੍ਰਧਾਨ ਡਾ.ਐਮਪੀ ਸਿੰਘ ਅਤੇ ਐਮਰਜੈਂਸੀ ਸੇਵਾਵਾਂ ਦੀ ਇੰਚਾਰਜ ਡਾ. ਹਰਵੀਰ ਕੌਰ ਨੇ ਕਿਹਾ ਕਿ ਇੱਕ ਵਿਅਕਤੀ ਵੱਲੋਂ ਹਸਪਤਾਲ ਵਿੱਚ ਡਾਕਟਰ ਨਾਲ ਕੁੱਟਮਾਰ ਕਰਨਾ ਕਾਫੀ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਇਸ ਮਾਮਲੇ ਸਬੰਧੀ ਐਮ.ਐਸ ਡਾ.ਗੀਤਾ ਕਟਾਰੀਆ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਐਮਐਸ ਵੱਲੋਂ ਸਮੂਹ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਮੂਹ ਡਾਕਟਰਾਂ ਨੇ ਪੁਲੀਸ ਕਮਿਸ਼ਨਰ ਤੋਂ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਉਠਾਈ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਨਹੀਂ ਹੁੰਦਾ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਐਮਐਸ ਡਾਕਟਰ ਗੀਤਾ ਨੇ ਦੱਸਿਆ ਕਿ ਇੰਟਰਨਸ਼ਿਪ ਮਹਿਲਾ ਡਾਕਟਰ ਨਾਲ 19 ਤਰੀਕ ਦੀ ਰਾਤ ਵਿਅਕਤੀ ਨੇ ਦੁਰਵਿਵਹਾਰ ਕੀਤਾ ਗਿਆ। ਡਾਕਟਰ ਦਾ ਕਹਿਣਾ ਹੈ ਕਿ ਵਿਅਕਤੀ ਵੱਲੋਂ ਮਹਿਲਾ ਡਾਕਟਰ ਦੀਆਂ ਤਸਵੀਰਾਂ ਵੀ ਲਈਆਂ ਗਈਆਂ ਸਨ। ਜਿਸ ਨੂੰ ਲੈ ਕੇ ਮਹਿਲਾ ਡਾਕਟਰ ਨੇ ਵਿਰੋਧ ਕੀਤਾ। ਇਸ ਦੌਰਾਨ ਡਾਕਟਰ ਨੇ ਵਿਅਕਤੀ ਨੂੰ ਸ਼ਰਾਬੀ ਹੋਣ ਦੇ ਦੋਸ਼ 'ਚ ਆਪਣਾ ਮੈਡੀਕਲ ਕਰਵਾਉਣ ਲਈ ਕਿਹਾ ਪਰ ਉਹ ਮੌਕੇ 'ਤੇ ਹੀ ਹਸਪਤਾਲ ਛੱਡ ਕੇ ਚਲਾ ਗਿਆ। ਇਸ ਮਾਮਲੇ ਸਬੰਧੀ ਅੱਜ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਮੀਟਿੰਗ ਵੀ ਕੀਤੀ ਗਈ।

ਓਪੀਡੀ ਸੇਵਾਵਾਂ ਬੰਦ ਕਰਨ ਦੇ ਮਾਮਲੇ ਬਾਰੇ ਐਮਐਸ ਨੇ ਕਿਹਾ ਕਿ ਅੱਜ ਓਪੀਡੀ ਸੇਵਾਵਾਂ ਬੰਦ ਨਹੀਂ ਕੀਤੀਆਂ ਜਾਣੀਆਂ ਸਨ। ਅੱਜ ਉਨ੍ਹਾਂ ਨੇ ਓਪੀਡੀ ਸੇਵਾਵਾਂ ਸਬੰਧੀ ਮੀਟਿੰਗ ਰੱਖੀ ਸੀ, ਜੋ ਕਿ ਕੁਝ ਸਮਾਂ ਪਹਿਲਾਂ ਹੀ ਸਮਾਪਤ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK