ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਚ ਧਾਰਮਿਕ ਸਥਾਨ ਖੋਲ੍ਹਣ ਦੀ ਮੰਗ

By  Shanker Badra May 30th 2020 05:12 PM

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਚਧਾਰਮਿਕ ਸਥਾਨ ਖੋਲ੍ਹਣ ਦੀ ਮੰਗ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਐਮਰਜੈਂਸੀ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਧਾਰਮਿਕ ਸਥਾਨ ਤੁਰੰਤ ਖੋਲ੍ਹੇ ਜਾਣ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਪੰਜਾਬ ਦੇ ਖਜਾਨੇ 'ਤੇ ਡਕੈਤੀ ਚੱਲ ਰਹੀ ਹੈ ,ਉਸਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸਿੱਧੇ ਢੰਗ ਨਾਲ ਕਿਸਾਨਾਂ 'ਤੇ ਬਿਜਲੀ ਬਿਲ ਲਗਾਉਣ ਦੀ ਜੋ ਕੋਸ਼ਿਸ਼ ਚੱਲ ਰਹੀ ਹੈ, ਉਸ ਦਾ ਅਕਾਲੀ ਦਲ ਨੇ ਤਿੱਖੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਪੰਜਾਬ ਵਿਚ ਨਕਲੀ ਸ਼ਰਾਬ ਵੇਚੀ ਗਈ ਅਤੇ ਖ਼ਜਾਨੇ ਦੀ ਲੁੱਟ ਕੀਤੀ ਗਈ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਵੱਡਾ ਘੁਟਾਲਾ ਰਾਸ਼ਨ ਦਾ ਹੋਇਆ ਹੈ। ਜਿਨ੍ਹਾਂ ਵੀ ਰਾਸ਼ਨ ਪੰਜਾਬ ਵਿਚ ਵੰਡਿਆ ਜਾ ਰਿਹਾ ਹੈ ,ਉਹ ਕੇਂਦਰ ਸਰਕਾਰ ਨੇ ਭੇਜਿਆ ਹੈ। ਇਸ ਦੌਰਾਨ ਗ਼ਰੀਬ ਨੂੰ ਰਾਸ਼ਨ ਨਹੀਂ ਮਿਲ ਰਿਹਾ ਬਲਕਿ ਕਾਂਗਰਸ ਨੂੰ ਰਾਸ਼ਨ ਮਿਲ ਰਿਹਾ ਅਤੇ ਉਹ ਵੇਚ ਕੇ ਗਰੀਬ ਦੇ ਢਿੱਡ 'ਤੇ ਲੱਤ ਮਾਰ ਰਹੇ ਹਨ।

-PTCNews

Related Post