ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੈਂਕਈਆ ਨਾਇਡੂ ਨਾਲ ਮੁਲਾਕਾਤ , 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ

By  Shanker Badra November 30th 2021 01:44 PM

ਨਵੀਂ ਦਿੱਲੀ : ਕਾਂਗਰਸ ਸਮੇਤ 16 ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਰਾਜ ਸਭਾ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ 12 ਵਿਰੋਧੀ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਮੰਗਲਵਾਰ ਨੂੰ ਉਪਰਲੇ ਸਦਨ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਹੈ। ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਬੇਨਤੀ ਕੀਤੀ ਹੈ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੈਂਕਈਆ ਨਾਇਡੂ ਨਾਲ ਮੁਲਾਕਾਤ , 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ

ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੇ ਸੰਸਦ ਭਵਨ ਸਥਿਤ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਮੀਟਿੰਗ ਕੀਤੀ ਅਤੇ ਮੁਅੱਤਲੀ ਨੂੰ ਰੱਦ ਕਰਨ ’ਤੇ ਜ਼ੋਰ ਦਿੱਤਾ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੁਅੱਤਲੀ ਰੱਦ ਕੀਤੀ ਜਾਣੀ ਚਾਹੀਦੀ ਹੈ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੈਂਕਈਆ ਨਾਇਡੂ ਨਾਲ ਮੁਲਾਕਾਤ , 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ

ਜ਼ਿਕਰਯੋਗ ਹੈ ਕਿ ਤ੍ਰਿਣਮੂਲ ਕਾਂਗਰਸ ਨੇ ਵਿਰੋਧੀ ਨੇਤਾਵਾਂ ਦੀ ਬੈਠਕ 'ਚ ਹਿੱਸਾ ਨਹੀਂ ਲਿਆ, ਜਦਕਿ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ 'ਚ ਇਸ ਦੇ 2 ਸੰਸਦ ਮੈਂਬਰ ਵੀ ਸ਼ਾਮਲ ਹਨ। ਪਿਛਲੇ ਕੁਝ ਦਿਨਾਂ ਵਿੱਚ ਤ੍ਰਿਣਮੂਲ ਕਾਂਗਰਸ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਦੀ ਕਿਸੇ ਵੀ ਪਹਿਲਕਦਮੀ ਤੋਂ ਆਪਣੇ ਆਪ ਨੂੰ ਦੂਰ ਕਰਦੀ ਨਜ਼ਰ ਆ ਰਹੀ ਹੈ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੈਂਕਈਆ ਨਾਇਡੂ ਨਾਲ ਮੁਲਾਕਾਤ , 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ

ਅੱਜ ਦੀ ਮੀਟਿੰਗ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਚੀਫ਼ ਵ੍ਹਿਪ ਕੇ. ਸੁਰੇਸ਼, ਰਾਜ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਆਨੰਦ ਸ਼ਰਮਾ ਅਤੇ ਚੀਫ ਵ੍ਹਿਪ ਜੈਰਾਮ ਰਮੇਸ਼ ਵੀ ਮੌਜੂਦ ਸਨ। ਡੀਐਮਕੇ ਦੇ ਟੀਆਰ ਬਾਲੂ, ਸ਼ਿਵ ਸੈਨਾ ਦੇ ਵਿਨਾਇਕ ਰਾਉਤ ਅਤੇ ਪ੍ਰਿਯੰਕਾ ਚਤੁਰਵੇਦੀ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ, ਸੀਪੀਆਈ (ਐਮ), ਸੀਪੀਆਈ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੈਂਕਈਆ ਨਾਇਡੂ ਨਾਲ ਮੁਲਾਕਾਤ , 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ

ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵੀ ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਵਿੱਚ ਇਹ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰ ਦਿੱਤਾ। ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਬਾਅਦ 'ਚ ਪੱਤਰਕਾਰਾਂ ਨੂੰ ਕਿਹਾ, ''ਅਸੀਂ ਇਸ ਸਰਕਾਰ ਦੇ ਰਾਹ ਦਾ ਵਿਰੋਧ ਕੀਤਾ ਹੈ। ਸਦਨ ਦੇ ਮੈਂਬਰ ਹੋਣ ਦੇ ਨਾਤੇ ਇਹ ਜ਼ਰੂਰੀ ਹੈ ਕਿ ਸਾਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲੇ ਪਰ ਸਰਕਾਰ ਮੁਅੱਤਲ ਕਰਕੇ ਵਿਰੋਧੀ ਧਿਰ ਨੂੰ ਡਰਾਉਣਾ ਚਾਹੁੰਦੀ ਹੈ, ਜ਼ੁਬਾਨ ਬੰਦ ਕਰਨਾ ਚਾਹੁੰਦੀ ਹੈ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੈਂਕਈਆ ਨਾਇਡੂ ਨਾਲ ਮੁਲਾਕਾਤ , 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਰਾਜ ਸਭਾ ਵਿਚ ਜੋ ਕੁਝ ਹੋਇਆ ਉਸ ਦੇ ਵਿਰੋਧ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿਚ ਸਦਨ ਤੋਂ ਵਾਕਆਊਟ ਕੀਤਾ। ਇਹ ਰਾਜ ਸਭਾ ਦਾ ਮਾਮਲਾ ਹੈ ਪਰ ਦੂਜੇ ਸਦਨ ਦੇ ਮੈਂਬਰਾਂ ਨਾਲ ਜੋ ਹੋਇਆ, ਉਸ ਦੇ ਵਿਰੋਧ ਵਿੱਚ ਅਸੀਂ ਇਹ ਕਦਮ ਚੁੱਕਿਆ ਹੈ। ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ 'ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਵੀ ਲਗਾਇਆ।

-PTCNews

Related Post