ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ

By  Shanker Badra February 4th 2021 10:43 AM -- Updated: February 4th 2021 11:09 AM

ਨਵੀਂ ਦਿੱਲੀ : ਦੇਸ਼ ਦੇ ਰਾਜਧਾਨੀ ਦਿੱਲੀ ਦੀ ਸਰਹੱਦਾਂ 'ਤੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਨਾਲ-ਨਾਲ ਐੱਮਐੱਸਪੀ 'ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ 'ਤੇ ਚੱਲ ਰਿਹਾ ਕਿਸਾਨਾਂ ਦਾ ਪ੍ਰਦਰਸ਼ਨ ਵੀਰਵਾਰ ਨੂੰ 71ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਇਸ ਦੇ ਨਾਲ ਹੀ ਅੱਜ ਵਿਰੋਧੀ ਧਿਰ ਦੇ ਨੇਤਾਵਾਂ ਦੀ ਟੀਮ ਕਿਸਾਨਾਂ ਨੂੰ ਮਿਲਣ ਲਈ ਗਾਜ਼ੀਪੁਰ ਬਾਰਡਰ ਪਹੁੰਚੀ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

Opposition MPs reach Ghazipur border to support farmers struggling against Agricultural laws ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ

ਇਸ ਦੌਰਾਨ ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਗਾਜ਼ੀਪੁਰ ਬਾਰਡਰਪਹੁੰਚੇ ਹਨ। ਓਥੇ ਵਿਰੋਧੀ ਦਲਾਂ ਦੇ ਸਾਂਸਦਾਂ ਨੂੰ ਕਿਸਾਨਾਂ ਨਾਲ ਮਿਲਣ ਤੋਂ ਰੋਕਿਆ ਗਿਆ ਹੈ ਤੇ ਪੁਲਿਸ ਵਾਲੋਂ ਉਨ੍ਹਾਂ ਨੂੰ ਧੱਕੇ ਨਾਲ ਵਾਪਸ ਭੇਜਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ , ਡੀ.ਐੱਮ.ਕੇ. ,ਟੀ.ਐੱਮ.ਸੀ ਸਣੇ ਕਈ ਪਾਰਟੀਆਂ ਦੇ ਸਾਂਸਦਾਂ ਨੂੰ ਕਿਸਾਨਾਂ ਨੂੰ ਮਿਲਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਗਾਜ਼ੀਪੁਰ ਬਾਰਡਰ 'ਤੇ ਮੀਡੀਆ ਨੂੰ ਕਵਰੇਜ ਕਰਨ ਤੋਂ ਰੋਕਿਆ ਗਿਆ ਹੈ।

Opposition MPs reach Ghazipur border to support farmers struggling against Agricultural laws ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ਕਾਰਵਾਈ ਲੋਕਤੰਤਰ ਦੀ ਸਿੱਧੀ ਹੱਤਿਆ ਹੈ। ਸਿੰਘੂ ਬਾਰਡਰ ,ਟਿਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ 'ਤੇ ਬਿਜਲੀ ,ਪਾਣੀ ਤੇ ਇੰਟਰਨੈੱਟ ਦੇ ਕੁਨੈਕਸ਼ਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੁਲਾਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ,ਅਜਿਹੇ ਹਾਲਾਤ ਦੇਖ ਕੇ ਰੋਣਾ ਆਉਂਦਾ ਹੈ। ਸ਼ਾਂਤਮਈ ਢੰਗ ਨਾ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੁਲਜ਼ਮਾਂ ਵਰਗਾ ਰਵੱਈਆ ਕੀਤਾ ਜਾ ਰਿਹਾ ਹੈ। ਜ਼ੋਰ ਅਤੇ ਜਬਰ ਨਾਲ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ

ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿਕਿਸਾਨਾਂ ਨਾਲ ਕਥਿਤ ਤੌਰ 'ਤੇ ਬੰਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ 'ਤੇ ਬਜ਼ਿੱਦ ਹਨ। ਕੇਂਦਰ ਸਰਕਾਰ ਨੇ ਸਾਰੀ ਦਿੱਲੀ ਨੂੰ ਸੀਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬੇਰੀਕੇਡਿੰਗ ਤਾਂ ਦੁਸਮਣ ਦੇਸ਼ ਦੀਆਂ ਸਰਹੱਦਾਂ 'ਤੇ ਵੀ ਦੇਖਣ ਨੂੰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਦੇਸ਼ ਦੇ ਦੁਸ਼ਮਣਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਆਵਾਜ਼ ਨੂੰ ਦਵਾਉਣ ਦੀ ਪੂਰੀ ਪੂਰੀ ਕੋਸ਼ਿਸ' ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸੰਸਦ 'ਚ ਵੀ ਕਿਸਾਨੀ ਮੁੱਦੇ 'ਤੇ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹੈ। ਸੰਸਦ 'ਚ ਲੜਾਂਗੇ ਕਿਸਾਨਾਂ ਦੀ ਲੜਾਈ।

Opposition MPs reach Ghazipur border to support farmers struggling against Agricultural laws ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿਕਿਸਾਨਾਂ ਨੂੰ ਡਰਾਉਣ ਲਈ ਕਾਰਵਾਈਕੀਤੀ ਜਾ ਰਹੀ ਹੈ। ਜਿਸ ਦੇ ਲਈ ਸਿੰਘੂਪੁਰ,ਗਾਜ਼ੀਪੁਰ ਬਾਰਡਰ 'ਤੇ ਕਰੀਬ 12 ਪੱਧਰੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਬਾਰਡਰ 'ਤੇ ਸਾਰੀਆਂ ਮੁੱਢਲੀਆਂ ਸਹੂਲਤਾਂ ਬੰਦਕੀਤੀਆਂ ਹਨ। ਕੇਂਦਰ ਸਰਕਾਰ ਕਿਸਾਨਾਂ ਖਿਲਾਫ਼ ਤਾਨਸ਼ਾਹੀ ਰੱਵਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ 'ਹੰਕਾਰ ਦੀ ਰਾਜਨੀਤੀ ਖਿਲਾਫਲੜਾਈ' ਲੜਾਂਗੇ।'ਭਾਰਤ 'ਚ ਕੇਂਦਰ ਸਰਕਾਰ ਵੱਲੋਂ ਸ਼ਰੇਆਮ ਲੋਕਤੰਤਰ ਦਾ ਕਤਲ' ਕੀਤਾ ਜਾ ਰਿਹਾ ਹੈ।

-PTCNews

Related Post