ਮੌਸਮ ਵਿਭਾਗ ਦਾ ਪੰਜਾਬ ਤੇ ਹਰਿਆਣਾ ਲਈ ਆਰੇਂਜ ਅਲਰਟ, ਤੇਜ਼ੀ ਨਾਲ ਵੱਧ ਰਿਹੈ ਮਾਨਸੂਨ

By  Baljit Singh June 14th 2021 06:43 PM

ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਸ਼ਾਇਦ ਹੀ ਕਦੇ ਮਾਨਸੂਨ 25 ਜੂਨ ਤੋਂ ਪਹਿਲਾਂ ਪੱਛਮ ਵਾਲੇ ਪਹਾੜੀ ਖੇਤਰ ਵਿਚ ਪੁੱਜਦਾ ਹੋਵੇ। ਪਰ ਇਸ ਵਾਰ ਮਾਨਸੂਨ ਨੇ ਪਹਾੜੀ ਖੇਤਰਾਂ ਵਿਚ ਸਮੇਂ ਤੋਂ ਪਹਿਲਾਂ ਦਸਤਕ ਦਿੱਤੀ ਹੈ। ਐਤਵਾਰ 13 ਜੂਨ ਨੂੰ ਤੇਜ਼ੀ ਨਾਲ ਅੱਗੇ ਵੱਧ ਰਹੀਆਂ ਮਾਨਸੂਨੀ ਹਵਾਵਾਂ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿਚ ਪਹੁੰਚ ਗਈਆਂ ਹਨ। ਇਹ 21 ਸਾਲ ਵਿਚ ਪਹਿਲੀ ਵਾਰ ਹੋਇਆ ਜਦੋਂ ਇੱਥੇ ਮਾਨਸੂਨ 25 ਜੂਨ ਤੋਂ ਪਹਿਲਾਂ ਪਹੁੰਚਿਆ ਹੈ। ਪੜੋ ਹੋਰ ਖਬਰਾਂ: ਵਿਦੇਸ਼ ਬੈਠੇ ਨੌਜਵਾਨ ਤੋਂ 2 ਕਰੋੜ ਦੀ ਫਿਰੌਤੀ ਮੰਗਣ ‘ਤੇ ਤਿੰਨ ਖਿਲਾਫ ਮਾਮਲਾ ਦਰਜ, ਇਕ ਗ੍ਰਿਫਤਾਰ ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਅੰਦਾਜੇ ਅਨੁਸਾਰ ਅਗਲੇ 2 ਤੋਂ 3 ਦਿਨਾਂ ਤੱਕ ਉੱਤਰ ਪੱਛਮ ਭਾਰਤ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਦੇ ਅੱਗੇ ਵਧਣ ਦੇ ਨਾਲ ਹੀ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਆਈਐੱਮਡੀ ਨੇ ਆਰੇਂਟ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਨਿਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਦੱਖਣ-ਪੱਛਮ ਮਾਨਸੂਨ ਹਿਮਾਚਲ ਪ੍ਰਦੇਸ਼ ਦੇ ਸਾਰੇ ਹਿੱਸਿਆਂ ਵਿਚ ਪਹੁੰਚ ਗਿਆ ਹੈ। ਪਿਛਲੇ ਸਾਲ ਇਹ 24 ਜੂਨ ਨੂੰ ਸੂਬੇ ਵਿਚ ਪਹੁੰਚਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਮਾਨਸੂਨ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ 15 ਜੂਨ ਤੱਕ ਉੱਤਰ ਪੱਛਮ ਵਾਲੇ ਭਾਰਤ ਦੇ ਕੁੱਝ ਹੋਰ ਹਿੱਸਿਆਂ ਵਿਚ ਆਉਣ ਦੀ ਉਮੀਦ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਐਤਵਾਰ ਦੇ ਅਪਡੇਟ ਅਨੁਸਾਰ, ਅਗਲੇ 48 ਘੰਟਿਆਂ ਦੌਰਾਨ ਪੂਰਵੀ ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ ਅਤੇ ਦਿੱਲੀ, ਪੱਛਮ ਵਾਲੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਦੱਖਣ-ਪੱਛਮ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹੁੰਦੇ ਜਾ ਰਹੇ ਹਨ। -PTC News

Related Post