ਰਾਜੀਵ ਗਾਂਧੀ ਹੱਤਿਆ ਮਾਮਲਾ ; ਉਮਰਕੈਦ ਦੀ ਸਜ਼ਾ ਕੱਟ ਰਹੇ ਏਜੀ ਪੇਰਾਰੀਵਲਨ ਨੂੰ ਰਿਹਾਅ ਕਰਨ ਦੇ ਹੁਕਮ

By  Ravinder Singh May 18th 2022 11:38 AM -- Updated: May 18th 2022 12:53 PM

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀਆਂ ਵਿੱਚੋਂ ਇਕ AG Perarivalan ਦੀ ਰਿਹਾਈ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ ਵਿੱਚ ਸਜ਼ਾਯਾਫਤਾ ਏਜੀ ਪੇਰਾਰੀਵਲਨ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।

ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ 'ਚ ਸਜ਼ਾ ਕੱਟ ਰਹੇ ਏਜੀ ਪੇਰਾਰੀਵਲਨ ਨੂੰ ਰਿਹਾਅ ਕਰਨ ਦੇ ਹੁਕਮਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੇਰਾਰੀਵਲਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਉਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੋਇਆ ਸੀ। ਜਾਣਕਾਰਾਂ ਦਾ ਮੰਨਣਾ ਸੀ ਕਿ ਜੇ ਅਦਾਲਤ ਦਾ ਫ਼ੈਸਲਾ ਉਸ ਦੇ ਹੱਕ ਵਿੱਚ ਆਉਂਦਾ ਹੈ ਤਾਂ ਨਲਿਨੀ ਸ਼੍ਰੀਹਰਨ ਸ੍ਰੀਲੰਕਾਈ ਨਾਗਰਿਕ ਸਮੇਤ ਕੇਸ ਦੇ ਛੇ ਹੋਰ ਦੋਸ਼ੀਆਂ ਦੀ ਰਿਹਾਈ ਦੀ ਉਮੀਦ ਵੀ ਪੈਦਾ ਹੋ ਜਾਵੇਗੀ।

ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ 'ਚ ਸਜ਼ਾ ਕੱਟ ਰਹੇ ਏਜੀ ਪੇਰਾਰੀਵਲਨ ਨੂੰ ਰਿਹਾਅ ਕਰਨ ਦੇ ਹੁਕਮਕਾਬਿਲੇਗੌਰ ਹੈ ਕਿ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਸੱਤ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ 2014 ਵਿੱਚ ਸੁਪਰੀਮ ਕੋਰਟ ਨੇ ਇਸ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਇਸ ਤੋਂ ਬਾਅਦ ਵੀ ਕੋਈ ਰਾਹਤ ਨਾ ਮਿਲਣ ਉਤੇ ਦੋਸ਼ੀਆਂ ਨੇ ਸੁਪਰੀਮ ਕੋਰਟ ਤਕ ਦਾ ਦਰਵਾਜ਼ਾ ਖੜਕਾਇਆ ਸੀ।

ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ 'ਚ ਸਜ਼ਾ ਕੱਟ ਰਹੇ ਏਜੀ ਪੇਰਾਰੀਵਲਨ ਨੂੰ ਰਿਹਾਅ ਕਰਨ ਦੇ ਹੁਕਮਦੱਸਣਯੋਗ ਹੈ ਕਿ ਬੰਦੀ ਸਿੰਘ ਜੋ ਕਿ ਲੰਮੇ ਸਮੇਂ ਤੋਂ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਉਨ੍ਹਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਉਹ ਅਜੇ ਵੀ ਸਜ਼ਾ ਕੱਟ ਰਹੇ ਹਨ। ਇਸ ਤੋਂ ਇਲਾਵਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਕਰਨ ਉਤੇ ਵੀ ਫੈਸਲਾ ਨਹੀਂ ਹੋ ਰਿਹਾ ਹੈ। ਸੁਪਰੀਮ ਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹੋਏ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਉਹ ਵਿਧਾਇਕ, ਸੰਸਦ ਮੈਂਬਰ, ਰਾਜਪਾਲ ਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣਗੇ। ਜੇਕਰ ਵੀ ਫਿਰ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਦੇ ਰਾਹ ਪੈਣਗੇ।

ਇਹ ਵੀ ਪੜ੍ਹੋ : ਇਕ ਸਾਲ 'ਚ ਪ੍ਰਦੂਸ਼ਣ ਨਾਲ ਵਿਸ਼ਵ 'ਚ 90 ਲੱਖ ਮੌਤਾਂ : ਅਧਿਐਨ

Related Post