ਮੀਤ ਹੇਅਰ ਵੱਲੋਂ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ 'ਚ ਪੁਨਰਗਠਨ ਰਾਹੀਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਆਦੇਸ਼

By  Riya Bawa October 27th 2022 05:52 PM -- Updated: October 27th 2022 06:54 PM

ਐਸ.ਏ.ਐਸ.ਨਗਰ: ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਲਈ ਪੁਨਰਗਠਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਮੌਕੇ ਕਹੀ।

meethayer

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰੈਸ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਾਮੀਆਂ ਦੀ ਸਿਰਜਣਾ ਕਰਨ ਤੋਂ ਬਾਅਦ ਨਵੀਨੀਕਰਨ ਕੀਤਾ ਜਾਵੇਗਾ ਜਿਸ ਤਹਿਤ ਬੇਲੋੜੇ ਸਮਾਨ ਦਾ ਨਿਪਟਾਰਾ ਕਰਕੇ ਅਤਿ-ਆਧੁਨਿਕ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਅਸਾਮੀਆਂ ਦੀ ਭਰਤੀ ਅਤੇ ਲੋੜੀਂਦੀ ਨਵੀ ਮਸ਼ੀਨਰੀ ਸਥਾਪਤ ਕਰਨ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ।

ਇਹ ਵੀ ਪੜ੍ਹੋ: Akasa Air ਦੀ ਫਲਾਈਟ ਨਾਲ ਟਕਰਾਇਆ ਪੰਛੀ, ਏਅਰਪੋਰਟ 'ਤੇ ਉਤਰਨ ਤੋਂ ਬਾਅਦ ਹੋਇਆ ਨੁਕਸਾਨ

ਮੀਤ ਹੇਅਰ ਨੇ ਸਰਕਾਰੀ ਪ੍ਰੈਸ ਦਾ ਦੌਰਾ ਕਰਕੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਮਸ਼ੀਨਾਂ ਦੇਖੀਆਂ। ਉਨ੍ਹਾਂ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਟਾਫ ਨੂੰ ਆਖਿਆ ਕਿ ਸਰਕਾਰੀ ਪ੍ਰੈਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਮ ਕੀਤੇ ਜਾਣ। ਇਸ ਮੌਕੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਵਿਸ਼ੇਸ਼ ਸਕੱਤਰ ਡਾ. ਸੇਨੂੰ ਦੁੱਗਲ ਤੇ ਕੰਟਰੋਲਰ ਵਿੰਮੀ ਭੁੱਲਰ ਵੀ ਹਾਜ਼ਰ ਸਨ।

-PTC News

Related Post