ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚਲਣ ‘ਤੇ ਵੀ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼  

By  Shanker Badra June 16th 2021 07:03 PM

ਚੰਡੀਗੜ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀ ਜਦੋਂ ਹਸਪਤਾਲ ਵਿੱਚ ਦਾਖ਼ਲ ਹੋਣ ਤਾਂ ਉਹਨਾਂ ਦਾ ਇਲਾਜ ਜਾਂ ਈ-ਕਾਰਡ ਨਾ ਚੱਲਣ (ਬਲਾਕ ਹੋਣ )ਦੇ ਮਾਮਲੇ ਵਿੱਚ ਵੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨਾਂ ਕਿਹਾ ਕਿ ਲਾਭਪਾਤਰੀ ਦੇ ਈ-ਕਾਰਡ ਵਿਚ ਕੋਈ ਤਰੁਟੀ ਹੋਣ ਦੀ ਸੂਰਤ ਵਿਚ ਲਾਭਪਾਤਰੀ ਮਰੀਜ਼ ਦੇ ਇਲਾਜ ਤੋਂ ਬਾਅਦ ਹੀ ਇਸ ਨੂੰ ਦਰੁਸਤ ਕੀਤਾ ਜਾਵੇ ਕਿਉਂਕਿ ਈ-ਕਾਰਡ ਸਿਰਫ ਬੀਮਾ ਕੰਪਨੀ ਵਲੋਂ ਪ੍ਰਵਾਨਿਤ ਕੀਤੇ ਜਾਂਦੇ ਹਨ।

ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚਲਣ ‘ਤੇ ਵੀ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼

ਸਿਹਤ ਮੰਤਰੀ ਨੇ ਕਿਹਾ ਕਿ ਬੀਮਾ ਕੰਪਨੀ ਨੂੰ ਕਿਹਾ ਗਿਆ ਹੈ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਇਲਾਜ ਸੇਵਾਵਾਂ ਬਿਨਾਂ ਦੇਰੀ ਤੋਂ ਮੁਹੱਈਆ ਹੋਣ। ਪੰਜਾਬ ਸਰਕਾਰ ਨੇ ਸਾਰੇ ਅਧਿਕਾਰਤ ਪ੍ਰਾਈਵੇਟ ਹਸਪਤਾਲਾਂ ਵਿੱਚ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦਾ ਮੁਫਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਅਤੇ ਹੋਰ ਇਸ ਪ੍ਰਕਿਰਿਆ ਵਿੱਚ ਹੋਰ ਤੇਜੀ ਲਿਆਉਣ ਲਈ  ਨਿੱਜੀ ਹਸਪਤਾਲਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚਲਣ ‘ਤੇ ਵੀ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼

ਮੀਟਿੰਗ ਦੌਰਾਨ ਬੀਮਾ ਕੰਪਨੀ ਨੂੰ ਹਸਪਤਾਲਾਂ ਦੇ ਬਕਾਇਆ ਕਲੇਮ ਦੀ ਰਕਮ ਦਾ ਤੁਰੰਤ ਭੁਗਤਾਨ ਕਰਨ ਦੀ ਹਦਾਇਤ ਵੀ ਕੀਤੀ ਗਈ। ਬੈਂਕ ਕੋਡ, ਆਈ.ਐਫ.ਐੱਸ.ਸੀ. / ਆਦਿ ਕਾਰਨ ਪੈਦਾ ਹੋਏ ਕਿਸੇ ਵੀ ਤਕਨੀਕੀ ਮਸਲੇ ਨੂੰ ਨੈਸ਼ਨਲ ਹੈਲਥ ਅਥਾਰਟੀ ਦੀ ਮਦਦ ਨਾਲ ਨਿਰਧਾਰਤ ਸਮੇਂ ਵਿੱਚ ਠੀਕ ਕਰਨ ਲਈ ਕਿਹਾ ਗਿਆ।

Orders to provide treatment to the beneficiaries of private hospitals even if e-card of Sarbat Sehat Bima Yojana ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚਲਣ ‘ਤੇ ਵੀ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼

ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ  ਗੰਭੀਰ ਮਰੀਜਾਂ ਦੇ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਲਏ ਗਏ ਫੈਸਲੇ ਵਿੱਚ ਬੀਮਾ ਕੰਪਨੀ ਵੱਲੋਂ ਕੋਈ ਦਖਲਅੰਦਾਜੀ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਬੀਮਾ ਕੰਪਨੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਲਾਜ ਦੇ ਮਾਮਲਿਆਂ ਦੀ ਸਹੀ ਤੇ ਸੁਚੱਜੀ ਜਾਂਚ ਕੀਤੀ ਜਾਵੇ ਤਾਂ ਜੋ ਮਰੀਜ਼ਾਂ ਦਾ ਸਹੀ ਢੰਗ ਨਾਲ ਇਲਾਜ ਹੋ ਸਕੇ। ਪੰਜਾਬ ਸਰਕਾਰ ਨੇ ਸਕੀਮ ਦੀ ਬਿਹਤਰ ਕਾਰਗੁਜ਼ਾਰੀ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ ਤਾਂ ਜੋ ਕੋਈ ਲਾਭਪਾਤਰੀ ਮਰੀਜ ਸਕੀਮ ਅਧੀਨ ਇਲਾਜ ਤੋਂ ਵਾਂਝਾ ਨਾ ਰਹੇ।

Orders to provide treatment to the beneficiaries of private hospitals even if e-card of Sarbat Sehat Bima Yojana ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚਲਣ ‘ਤੇ ਵੀ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼

ਜ਼ਿਕਰਯੋਗ ਹੈ ਕਿ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਸੂਬੇ ਦੀ ਇਕ ਮੁੱਖ ਸਕੀਮ ਹੈ ,ਜੋ ਰਾਜ ਦੀ ਆਬਾਦੀ ਦੇ ਸਭ ਤੋਂ ਕਮਜੋਰ ਅਤੇ ਪੱਛੜੇ ਵਰਗਾਂ ਲਈ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ। ਇਹ ਸੂਬਾ ਸਰਕਾਰ ਵਲੋਂ ਵਿੱਤੀ ਸਹਾਇਤਾ ਪ੍ਰਾਪਤ ਸਭ ਤੋਂ ਵੱਡੀ ਯੋਜਨਾਵਾਂ ਵਿੱਚੋਂ ਇੱਕ ਹੈ ,ਜਿਸ ਤਹਿਤ ਤਕਰੀਬਨ 39.57 ਲੱਖ ਗਰੀਬ ਅਤੇ ਕਮਜੋਰ ਪਰਿਵਾਰਾਂ ਨੂੰ ਦੂਜੇ ਪੱਧਰ ਅਤੇ ਮਲਟੀਸਪੈਸ਼ਿਲਟੀ ਹਸਪਤਾਲਾਂ ਵਿੱਚ ਮਿਲ ਰਹੀਆਂ ਸਰਜਰੀ ਅਤੇ ਆਪ੍ਰੇਸ਼ਨ ਵਾਲੀਆਂ ਤੀਜੇ ਪੱਧਰ ਦੀਆਂ ਸਹੂਲਤਾਂ ਸ਼ਾਮਲ ਹਨ।

-PTCNews

Related Post