ਮੱਤੇਵਾੜਾ ਦੇ ਜੰਗਲਾਂ 'ਚ ਇੰਡਸਟਰੀ ਲਾਉਣ ਨੂੰ ਲੈ ਕੇ ਜਥੇਬੰਦੀਆਂ ਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

By  Riya Bawa July 10th 2022 02:35 PM -- Updated: July 10th 2022 02:52 PM

ਲੁਧਿਆਣਾ : ਮੱਤੇਵਾੜਾ ਜੰਗਲਾਂ ਦਾ ਮਾਮਲਾ ਅਜੇ ਵੀ ਠੰਢਾ ਹੋਣ ਦਾ ਨਾਮ ਨਹੀਂ ਲੈ ਰਿਹਾ। ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਦੇ ਵਿਰੋਧ 'ਚ ਅੱਜ ਪੰਜਾਬ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਨ ਵਾਲਿਆਂ ਦਾ ਤਰਕ ਹੈ ਕਿ ਮੈਗਾ ਟੈਕਸਟਾਈਲ ਪ੍ਰਾਜੈਕਟ ਨਾਲ ਹਜ਼ਾਰਾਂ ਏਕੜ ਜੰਗਲਾਂ ਤੇ ਸਤਲੁਜ ਦਰਿਆ ਦਾ ਵੱਡਾ ਇਲਾਕਾ ਪ੍ਰਭਾਵਿਤ ਹੋਵੇਗਾ। ਇਸ ਦੇ ਨਾਲ ਉਜਾੜਾ ਹੋਵੇਗਾ ਜਿਸ ਨਾਲ ਸਿਰਫ ਮਨੁੱਖ ਹੀ ਨਹੀਂ ਬਲਕਿ ਪਸ਼ੂ, ਪੰਛੀ ਤੇ ਹੋਰ ਜੀਵ ਵੀ ਪ੍ਰਭਾਵਿਤ ਹੋਣਗੇ।

 ਮੱਤੇਵਾੜਾ ਦੇ ਜੰਗਲਾਂ 'ਚ ਇੰਡਸਟਰੀ ਲਾਉਣ ਨੂੰ ਲੈ ਕੇ ਜਥੇਬੰਦੀਆਂ ਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਇਸ ਦੇ ਨਾਲ ਹੀ ਅੱਜ ਮੱਤੇਵਾੜਾ ਦੇ ਜੰਗਲਾਂ ਦੇ ਕੋਲ ਸਤਲੁਜ ਦਰਿਆ ਤੇ ਪਬਲਿਕ ਐਕਸ਼ਨ ਕਮੇਟੀ ਨੇ ਮੋਰਚਾ ਲਾ ਦਿੱਤਾ ਹੈ। ਇਨ੍ਹਾਂ ਵਿੱਚ ਕਈ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂ, ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ,ਕਾਂਗਰਸ ਦੇ ਵੱਡੇ ਆਗੂ ਇਸ ਮੋਰਚੇ ਵਿਚ ਸ਼ਾਮਲ ਹੋਏ ਹਨ। ਮੱਤੇਵਾੜਾ ਦੇ ਜੰਗਲਾਂ 'ਚ ਇੰਡਸਟਰੀ ਲਾਉਣ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਵਜੋਂ ਇਹ ਮੋਰਚਾ ਲਾਇਆ ਗਿਆ ਹੈ।

 ਮੱਤੇਵਾੜਾ ਦੇ ਜੰਗਲਾਂ 'ਚ ਇੰਡਸਟਰੀ ਲਾਉਣ ਨੂੰ ਲੈ ਕੇ ਜਥੇਬੰਦੀਆਂ ਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਬਲਿਕ ਐਕਸ਼ਨ ਕਮੇਟੀ ਦੇ ਆਗੂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ, ਅਕਾਲੀ ਦਲ ਦੇ ਆਗੂ ਅਤੇ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਜੇਕਰ ਆਮ ਆਦਮੀ ਪਾਰਟੀ ਨੇ ਇੱਥੇ ਇੰਡਸਟਰੀ ਲਾਈ ਤਾਂ ਆਉਣ ਵਾਲੇ ਦਿਨਾਂ 'ਚ ਪੱਕਾ ਮੋਰਚਾ ਲਾਇਆ ਜਾਵੇਗਾ।

ਮੱਤੇਵਾੜਾ ਜੰਗਲਾਂ 'ਤੇ ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਮੱਤੇਵਾੜਾ ਜੰਗਲ ਨੂੰ ਨਾ ਕੱਟਿਆ ਜਾਵੇ ਤੇ ਕੁਦਰਤ ਨਾਲ ਖਿਲਵਾੜ ਨਾ ਕੀਤਾ ਜਾਵੇ ਕਿਉਕਿ ਦਰੱਖ਼ਤ ਇਨਸਾਨ ਲਈ ਆਕਸੀਜ਼ਨ ਦੇ ਕਾਰਖਾਨਿਆਂ ਬਰਾਬਰ ਹਨ।

Balbir Singh Seechewal

ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੇ ਫਲਸਫੇ ਉੱਤੇ ਸਾਨੂੰ ਚੱਲਣ ਦੀ ਜ਼ਰੂਰਤ ਹੈ ਜਿਵੇਂ ਕਿ ਗੁਰਬਾਣੀ ਵਿੱਚ ਵੀ ਦਰਜ ਹੈ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' , ਜੇਕਰ ਇਸ ਗੁਰਬਾਣੀ ਦੀਆਂ ਤੁਕਾਂ ਨੂੰ ਅਸੀਂ ਸਮਝ ਲਈਏ ਤਾਂ ਅਸੀਂ ਆਪਣੇ ਚੌਗਿਰਦੇ ਤੇ ਕੁਦਰਤ ਨੂੰ ਬਚਾ ਸਕਦੇ ਹਾਂ। ਜਿਥੇ ਅੱਜ ਲੋਕ ਜਾਗਰੂਕ ਹੋਏ ਨੇ ਜਿਵੇਂ ਕਿ ਮੱਤੇਵਾੜਾ ਜੰਗਲ ਦੀ ਕਟਾਈ ਨੂੰ ਲੈ ਕੇ ਲੋਕਾਂ ਨੇ ਜੰਗਲ ਨੂੰ ਬਚਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ 'ਤੇ ਸਰਕਾਰਾਂ ਨੂੰ ਜ਼ਰੂਰ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਦਰੱਖ਼ਤ 39 ਪ੍ਰਤੀਸ਼ਤ ਤੋਂ 4.5 ਪ੍ਰਤੀਸ਼ਤ ਹੀ ਰਹਿ ਗਏ ਹਨ, ਸਾਨੂੰ ਆਪਣਾ ਫ਼ਰਜ਼ ਸਮਝਦਿਆਂ ਘੱਟੋ-ਘੱਟ 10 ਦਰੱਖਤ ਜ਼ਰੂਰ ਲਾਉਣੇ ਚਾਹੀਦੇ ਹਨ।

(ਨਵੀਨ ਸ਼ਰਮਾ ਦੀ ਰਿਪੋਰਟ)

-PTC News

Related Post