ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ , ਲੁੱਕਆਊਟ ਨੋਟਿਸ ਜਾਰੀ

By  Shanker Badra August 21st 2019 02:47 PM

ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ , ਲੁੱਕਆਊਟ ਨੋਟਿਸ ਜਾਰੀ:ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਅੱਜ ਸਵੇਰੇ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਅਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਜਿਸ ਕਰਕੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਰਿਹਾਇਸ਼ ਉੱਤੇ ਅੱਜ ਸਵੇਰੇ ਸੀਬੀਆਈ ਦੀ ਟੀਮ ਪਹੁੰਚੀ ਹੈ।

P Chidambaram Supreme Court No relief , Lookout notice issued
ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ , ਲੁੱਕਆਊਟ ਨੋਟਿਸ ਜਾਰੀ

ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਚਿਦੰਬਰਮ ਨੇ ਸੁਪਰੀਮ ਕੋਰਟ ਦੀ ਅਗਾਊਂ ਪਟੀਸ਼ਨ ਦਾਖ਼ਲ ਕੀਤੀ ਪਰ ਸੁਪਰੀਮ ਕੋਰਟ ਨੇ ਇਸ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

P Chidambaram Supreme Court No relief , Lookout notice issued
ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ , ਲੁੱਕਆਊਟ ਨੋਟਿਸ ਜਾਰੀ

ਹੁਣ ਸੀਜੇਆਈ ਰੰਜ਼ਨ ਗੋਗੋਈ ਚਿਦੰਬਰਮ ਦੀ ਅਗਾਊ ਜਮਾਨਤ ਪਟੀਸ਼ਨ ਉਤੇ ਸੁਣਵਾਈ ਕਰਨਗੇ।ਉਥੇ, ਈਡੀ ਨੇ ਚਿਦੰਬਰਮ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ।

P Chidambaram Supreme Court No relief , Lookout notice issued
ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ , ਲੁੱਕਆਊਟ ਨੋਟਿਸ ਜਾਰੀ

ਪੀ. ਚਿਦੰਬਰਮ ਦੇ ਕੇਸ ਦੀ ਪੈਰਵੀ ਕਰ ਰਹੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਕੀਲ ਕਪਿਲ ਸਿੱਬਲ ਨੇ ਪੱਤਰਕਾਰਾਂ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਸਭ ਤੋਂ ਸੀਨੀਅਰ ਜੱਜ ਕੋਲ ਪਹੁੰਚ ਕਰਨ ਦੀ ਸਲਾਹ ਦਿੱਤੀ ਗਈ ਹੈ।ਇਸ ਕੇਸ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ.ਬੀ.ਆਈ. ਕਰ ਰਹੀ ਹੈ।

-PTCNews

Related Post