ਮੱਤੇਵਾੜਾ ਜੰਗਲ ਬਚਾਉਣ ਦਾ ਮਾਮਲਾ: ਪਬਲਿਕ ਐਕਸ਼ਨ ਕਮੇਟੀ ਕਰੇਗੀ CM ਮਾਨ ਨਾਲ ਮੁਲਾਕਾਤ

By  Riya Bawa July 11th 2022 10:50 AM -- Updated: July 11th 2022 01:19 PM

ਲੁਧਿਆਣਾ: ਮੱਤੇਵਾੜਾ ਜੰਗਲਾਂ ਦਾ ਮਾਮਲਾ ਅਜੇ ਵੀ ਠੰਢਾ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸ ਵਿਚਾਲੇ ਅੱਜ ਮੱਤੇਵਾੜਾ ਦੇ ਜੰਗਲਾਂ 'ਚ ਬਣ ਰਹੇ ਟੈਕਸਟਾਈਲ ਪਾਰਕ ਦੇ ਵਿਰੋਧ ਵਿੱਚ ਮੱਤੇਵਾੜਾ ਦੀ ਪਬਲਿਕ ਐਕਸ਼ਨ ਕਮੇਟੀ, ਪੀਏਸੀ (PAC) ਕਮੇਟੀ ਅੱਜ ਪੰਜਾਬ ਦੇ ਮੁੱਖ ਮੰਤਰੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਕਰੇਗੀ।


cm

ਦੱਸ ਦੇਈਏ ਕਿ ਬੀਤੇ ਦਿਨੀ ਲੁਧਿਆਣਾ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਅਤੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ 'ਚ ਐਤਵਾਰ ਨੂੰ ਵਿਰੋਧੀ ਪਾਰਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ ਗਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਨਾਲ ਕਾਂਗਰਸ ਦੇ ਲੀਡਰ ਮੌਕੇ ਤੇ ਪਹੁੰਚੇ। ਕਿਸਾਨ ਯੂਨੀਅਨ ਦੇ ਲੀਡਰਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਨਾਲ ਹੀ ਵਾਤਾਵਰਨ ਪ੍ਰੇਮੀ ਵੀ ਪਹੁੰਚੇ ਜਿਨ੍ਹਾਂ ਵੱਲੋਂ ਮਤਾ ਪਾਇਆ ਗਿਆ ਕਿ ਟੈਕਸਟਾਈਲ ਪਾਰਕ ਕਿਸੇ ਵੀ ਸੂਰਤ 'ਚ ਨਹੀਂ ਬਣਨ ਦਿੱਤਾ ਜਾਵੇਗਾ।




ਇਹ ਵੀ ਪੜ੍ਹੋ:


36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਗੌਰਤਲਬ ਹੈ ਕਿ ਬੀਤੇ ਦਿਨੀ ਪਬਲਿਕ ਐਕਸ਼ਨ ਕਮੇਟੀ ਦੇ ਇਸ ਮੋਰਚੇ ਨੂੰ ਕਈ ਸਿਆਸੀ ਪਾਰਟੀਆਂ ਦੀ ਵੀ ਹਮਾਇਤ ਮਿਲ ਗਈ ਸੀ। ਪਬਲਿਕ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਸੀ ਅਤੇ ਇਨ੍ਹਾਂ ਨੂੰ ਜੰਗਲਾਂ ਨੂੰ ਨਾ ਉਜਾੜੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੇ ਭਰੋਸੇ ਮਗਰੋਂ ਐਕਸ਼ਨ ਕਮੇਟੀ ਨੇ ਫਿਲਹਾਲ ਆਪਣਾ ਧਰਨਾ ਚੁੱਕ ਲਿਆ ਸੀ। ਇਸ ਦੇ ਚਲਦੇ ਅੱਜ 11 ਵਜੇ ਚੰਡੀਗੜ੍ਹ ਵਿਖੇ ਪਬਲਿਕ ਐਕਸ਼ਨ ਕਮੇਟੀ ਦੇ ਅੱਠ ਮੈਂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ।


Mattewara

ਪਬਲਿਕ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਜੇ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਲਿਖਤੀ ਰੂਪ ਵਿੱਚ ਭਰੋਸਾ ਨਾ ਦਿੱਤਾ ਕਿ ਮੱਤੇਵਾੜਾ ਦੇ ਜੰਗਲਾਂ ਨੂੰ ਉਜਾੜ ਕੇ ਇੰਡਸਟਰੀ ਨਹੀਂ ਲੱਗੇਗੀ ਤਾਂ ਫਿਰ ਮੱਤੇਵਾੜਾ ਦੇ ਜੰਗਲਾਂ ਕੋਲ ਸਤਲੁਜ ਬੰਨ੍ਹ ਉਤੇ ਪੱਕਾ ਮੋਰਚਾ ਲਗਾਉਣਗੇ।

 



-PTC News

Related Post