ਪੰਜਾਬ 'ਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ, ਬਿਜਲੀ ਸਪਲਾਈ ਕਾਰਨ ਕਿਸਾਨ ਪ੍ਰੇਸ਼ਾਨ

By  Baljit Singh June 10th 2021 11:13 AM

ਚੰਡੀਗੜ੍ਹ: ਪੰਜਾਬ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਵੀ 10 ਜੂਨ ਦਾ ਸਮਾਂ ਮਿੱਥਿਆ ਗਿਆ ਸੀ ਤਾਂ ਕਿ ਕਿਸਾਨਾਂ ਦੀ ਬਿਜਲੀ ਦੀ ਮੰਗ ਪੂਰੀ ਕੀਤੀ ਜਾ ਸਕੇ ਪਰ ਕਿਸਾਨਾਂ ਨੂੰ ਅਜੇ ਵੀ ਇਸ ਸਬੰਧੀ ਖਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 10 ਜੂਨ ਨੂੰ ਝੋਨਾ ਲਾਉਣ ਦੀ ਆਗਿਆ ਦਿੱਤੀ ਗਈ ਸੀ ਤਾਂ ਕਿ ਬਿਜਲੀ ਸਪਲਾਈ ਸਬੰਧੀ ਕਦਮ ਚੁੱਕੇ ਜਾ ਸਕਣ ਪਰ ਅਜੇ ਵੀ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਓਥੇ ਹੀ ਪਹਿਲਾਂ ਜਿਥੇ ਝੋਨੇ ਦੀ ਬਿਜਾਈ ਲਈ ਇਕ ਮਜ਼ਦੂਰ ਉੱਤੇ 500 ਰੁਪਏ ਖਰਚਾ ਆਉਂਦਾ ਸੀ ਹੁਣ ਲਾਕਡਾਊਨ ਕਾਰਨ ਇਹ ਖਰਚਾ 2500 ਦੇ ਕਰੀਬ ਪੈ ਰਿਹਾ ਹੈ। ਇਸ ਦੌਰਾਨ ਮਜ਼ਦੂਰਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਅਸੀਂ ਪੰਜਾਬ ਨਹੀਂ ਆਵਾਂਗੇ ਤਾਂ ਸਾਡੇ ਬੱਚੇ ਭੁੱਖੇ ਮਰ ਜਾਣਗੇ। ਸਰਕਾਰ ਵਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ ਹੈ।

-PTC News

Related Post