ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦੇ ਅਪਮਾਨ ਦਾ ਮਾਮਲਾ:ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਜਾਂਚ ਦੇ ਦਿੱਤੇ ਹੁਕਮ

By  Shanker Badra April 5th 2020 08:38 PM

ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦੇ ਅਪਮਾਨ ਦਾ ਮਾਮਲਾ:ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਜਾਂਚ ਦੇ ਦਿੱਤੇ ਹੁਕਮ:ਅੰਮ੍ਰਿਤਸਰ : ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦੇ ਅਪਮਾਨ ਮਾਮਲੇ ਵਿਚ ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਚੀਫ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ 7 ਦਿਨ ਦੇ ਅੰਦਰ ਰਿਪੋਰਟਮੰਗੀ ਹੈ। 

ਅਕਾਲੀ ਦਲ ਦੇਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਇਹ ਕਾਰਵਾਈ ਹੋਈ ਹੈ। ਕਮੀਸ਼ਨ ਨੇ ਸੀਨੀਅਰ ਆਈ.ਏ.ਐੱਸ. ਜਾਂ ਆਈ.ਪੀ.ਐੱਸ. ਅਧਿਕਾਰੀ ਦੀ ਅਗਵਾਈ ਹੇਠ ਐੱਸ.ਆਈ.ਟੀ ਬਣਾ ਕੇ ਜਾਂਚ ਕਰਵਾਉਣ ਨੂੰ ਕਿਹਾ ਹੈ।

ਕਮੀਸ਼ਨ ਦਾ ਕਹਿਣਾ ਹੈ ਕਿ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਪਦਮ ਸ੍ਰੀ ਅਵਾਰਡੀ ਸ਼ਖਸੀਅਤ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੀਤੇ ਗਏ ਭੇਦਭਾਵ ਦੀ ਜਾਂਚ ਹੋਵੇ।  

ਜੇ 7 ਦਿਨਾਂ ਵਿੱਚ ਕੋਈ ਜਵਾਬ ਨਾ ਮਿਲਿਆ ਤਾਂ ਸੰਮਨਜਾਰੀ ਕੀਤੇ ਜਾਣਗੇ। ਦੱਸ ਦੇਈਏ ਕਿ ਵੇਰਕਾ ਤੋਂ ਕਾਂਗਰਸੀ ਆਗੂ ਮਾਸਟਰ ਹਰਪਾਲ ਨੇ ਸਥਾਨਕ ਸ਼ਮਸ਼ਾਨ ਘਾਟ ਵਿੱਚ ਭਾਈ ਨਿਰਮਲ ਸਿੰਘ ਦੇ ਸਸਕਾਰ ਦਾ ਵਿਰੋਧ ਕੀ ਸੀ ਅਤੇ ਸ਼ਮਸ਼ਾਨ ਘਾਟ ਦੇ ਗੇਟ ਬੰਦ ਕਰਵਾਏ ਸਨ।

-PTCNews

Related Post