ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਕਾਂਗਰਸੀ ਕੌਂਸਲਰ ਵੱਲੋਂ ਸ਼ਮਸ਼ਾਨ ਘਾਟ ਦੇ ਦਰਵਾਜੇ ਬੰਦ

By  Shanker Badra April 2nd 2020 05:29 PM -- Updated: April 2nd 2020 05:43 PM

ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਕਾਂਗਰਸੀ ਕੌਂਸਲਰ ਵੱਲੋਂ ਸ਼ਮਸ਼ਾਨ ਘਾਟ ਦੇ ਦਰਵਾਜੇ ਬੰਦ: ਵੇਰਕਾ : ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸਨਾਲ ਦਿਹਾਂਤ ਹੋਣ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸਸਕਾਰ ਬਾਰੇ ਬਹੁਤ ਦਰਦਨਾਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਵੇਰਕਾ ਦੇ ਸ਼ਮਸ਼ਾਨ ਘਾਟ ਨੂੰ ਤਾਲਾਬੰਦੀ ਕਰ ਦਿੱਤੀ ਹੈ। ਇਸ ਸ਼ਰਮਨਾਕ ਕਾਰੇ ਦੀ ਸਿੱਖ ਪੰਥ ਨੂੰ ਹੋਰ ਗਮਗੀਨ ਕਰ ਦਿੱਤਾ ਹੈ।

ਦਰਅਸਲ 'ਚ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਨੂੰ ਵੇਰਕਾ ਦੇ ਸ਼ਮਸ਼ਾਨਘਾਟ ਵਿਖੇ ਲਿਆਂਦੇ ਜਾਣ ਦੀ ਖ਼ਬਰ ਮਿਲਦਿਆਂ ਹੀ ਕਾਂਗਰਸੀ ਕੌਂਸਲਰ ਮਾਸਟਰ ਹਰਪਾਲ ਸਿੰਘ ਵੇਰਕਾ ਵੱਲੋਂ ਵਿਰੋਧ ਕੀਤਾ ਗਿਆ ਅਤੇ ਸ਼ਮਸ਼ਾਨਘਾਟ ਦੇ ਮੁੱਖ ਗੇਟ ਨੂੰ ਤਾਲੇ ਮਾਰ ਦਿੱਤੇ ਗਏ ਹਨ।ਕਾਂਗਰਸੀ ਕੌਂਸਲਰ ਨੇ ਕਿਹਾ ਕਿ ਇੱਥੇ ਸਸਕਾਰ ਕਰਨ ਦੀ ਬਜਾਏ ਕਿਸੇ ਹੋਰ ਜਗ੍ਹਾ 'ਤੇ ਪਦਮਸ੍ਰੀ ਦਾ ਸਸਕਾਰ ਕੀਤਾ ਜਾਵੇ।

ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਦੁਆਰਾ ਸ਼ਹੀਦਗੰਜ ਦੇ ਸਾਹਮਣੇ ਸਥਿਤ ਸ਼ਮਸ਼ਾਨਘਾਟ 'ਚਭਾਈ ਨਿਰਮਲ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦਾ ਸਸਕਾਰ ਕਰਨ ਤੋਂ ਵੀ ਰੋਕਿਆ ਗਿਆ ਸੀ। ਕਾਂਗਰਸੀ ਕੌਂਸਲਰ ਵੱਲੋਂ ਸਸਕਾਰ ਦਾ ਵਿਰੋਧ ਕਰਨਾ ਬਹੁਤ ਹੀ ਮੰਦਭਾਗਾ ਹੈ ,ਕਿਉਂਕਿ ਭਾਈ ਨਿਰਮਲ ਸਿੰਘ ਖ਼ਾਲਸਾ ਪੰਥ ਦੇ ਮਹਾਨ ਕੀਰਤਨੀਏ ਸਨ।

ਦੱਸ ਦੇਈਏ ਕਿ ਕਿ ਭਾਈ ਨਿਰਮਲ ਸਿੰਘ ਖਾਲਸਾ ਨੂੰ ਪਿਛਲੇ ਦਿਨੀਂ 'ਕੋਰੋਨਾ' ਵਾਇਰਸ ਹੋਣ ਦਾ ਸ਼ੱਕ ਜ਼ਾਹਰ ਹੋਇਆ ਸੀ। ਜਿਸ 'ਤੇ ਉਨ੍ਹਾਂ ਨੇ ਖੁਦ ਹੀ ਗੁਰੂ ਨਾਨਕ ਹਸਪਤਾਲ ਵਿਖੇ ਜਾ ਕੇ ਜਾਂਚ ਕਰਵਾਈ ਸੀ ਪਰ ਉਸ ਸਮੇਂ ਡਾਕਟਰਾਂ ਵੱਲੋਂ ਇਹ ਕਹਿ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਕਿ ਉਨ੍ਹਾਂ ਨੂੰ ਨਾਰਮਲ ਫਲੂ ਦੇ ਲੱਛਣ ਹੀ ਹਨ। ਜਿਸ ਤੋਂ ਬਾਅਦ ਬੁੱਧਵਾਰ ਸ਼ਾਮ ਉਨ੍ਹਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਜਿਸ ਤੋਂ ਬਾਅਦ ਰਾਤ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਅੱਜ ਸਵੇਰੇ ਸਾਢੇ ਚਾਰ ਵਜੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ ਹੈ।

-PTCNews

Related Post