ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈੱਸ ਰੋਕਣ ਮਗਰੋਂ ਹੁਣ ਬਾਲੀਵੁੱਡ ਫਿਲਮਾਂ 'ਤੇ ਵੀ ਲਾਈ ਰੋਕ

By  Jashan A August 8th 2019 05:13 PM -- Updated: August 8th 2019 05:16 PM

ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈੱਸ ਰੋਕਣ ਮਗਰੋਂ ਹੁਣ ਬਾਲੀਵੁੱਡ ਫਿਲਮਾਂ 'ਤੇ ਵੀ ਲਾਈ ਰੋਕ,ਨਵੀਂ ਦਿੱਲੀ: ਜੰਮੂ-ਕਸ਼ਮੀਰ 'ਚ ਧਾਰਾ 370 ਹਟਾਉਣ ਤੋਂ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਜਿਸ ਦੌਰਾਨ ਪਾਕਿਸਤਾਨ ਨੇ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਨਾਉਣੇ ਸ਼ੁਰੂ ਕਰ ਦਿੱਤੇ ਹਨ।

ਪਾਕਿਸਤਾਨ ਨੇ ਭਾਰਤ ਨਾਲ ਆਪਣੇ ਵਪਾਰਕ ਤੇ ਕੂਟਨੀਤੀ ਰਿਸ਼ਤਿਆਂ ਨੂੰ ਘੱਟ ਕਰ ਦਿੱਤਾ ਅਤੇ ਦੋਵੇਂ ਦੇਸ਼ਾਂ 'ਚ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਦੀਆਂ ਸੇਵਾਵਾਂ ਨੂੰ ਨਿਰਸਤ (ਰੱਦ) ਕਰ ਦਿੱਤਾ ਹੈ।

ਹੋਰ ਪੜ੍ਹੋ:ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ,ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ

https://twitter.com/ANI/status/1159390569833082880?s=20

ਇਸ ਤੋਂ ਇਲਾਵਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹਿਯੋਗੀ ਡਾ ਫਿਰਦੌਰ ਆਸ਼ਿਕ ਐਵਾਨ ਨੇ ਕਿਹਾ ਕਿ ਹੁਣ ਪਾਕਿਸਤਾਨ 'ਚ ਬਾਲੀਵੁੱਡ ਫਿਲਮਾਂ ਨਹੀਂ ਦਿਖਾਈਆਂ ਜਾਣਗੀਆਂ। ਉਧਰ ਗੁਆਂਢੀ ਦੇਸ਼ ਨੇ ਟਰੇਨ ਨੂੰ ਵਾਹਘਾ ਸੀਮਾ 'ਤੇ ਹੀ ਰੋਕ ਦਿੱਤਾ ਹੈ।

ਦੱਸ ਦਈਏ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਦੀ ਧਾਰਾ 370 ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਖ਼ਾਸ ਸੂਬੇ ਦਾ ਦਰਜਾ ਵੀ ਖਤਮ ਹੋ ਗਿਆ ਹੈ।ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਸੂਬਿਆਂ ਵਿਚ ਵੰਡ ਦਿੱਤਾ ਗਿਆ ਹੈ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾਏ ਜਾਣਗੇ।

-PTC News

Related Post