ਪਾਕਿਸਤਾਨ : ਕਵੇਟਾ 'ਚ ਇੱਕ ਹੋਰ ਅੱਤਵਾਦੀ ਹਮਲਾ , 4 ਪੁਲਿਸ ਮੁਲਾਜ਼ਮਾਂ ਦੀ ਮੌਤ ,11 ਜ਼ਖ਼ਮੀ

By  Shanker Badra May 14th 2019 04:34 PM

ਪਾਕਿਸਤਾਨ : ਕਵੇਟਾ 'ਚ ਇੱਕ ਹੋਰ ਅੱਤਵਾਦੀ ਹਮਲਾ , 4 ਪੁਲਿਸ ਮੁਲਾਜ਼ਮਾਂ ਦੀ ਮੌਤ ,11 ਜ਼ਖ਼ਮੀ:ਕਰਾਂਚੀ : ਪਾਕਿਸਤਾਨ ਦੇ ਬਲੋਚਿਸਤਾਨ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।ਓਥੇ ਮਸਜ਼ਿਦ ਦੇ ਨੇੜੇ ਬਜ਼ਾਰ ਵਿੱਚ ਹੋਏ ਅੱਤਵਾਦੀ ਹਮਲੇ 'ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ 11 ਜ਼ਖ਼ਮੀ ਹੋ ਗਏ ਹਨ।ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ 'ਚ ਲੋਕ ਇਕ ਮਸਜਿਦ 'ਚ ਨਮਾਜ਼ ਪੜ੍ਹਨ ਲਈ ਇਕੱਠੇ ਹੋਏ ਸਨ।ਉਸ ਸਮੇਂ ਪੁਲਿਸ ਮੁਲਾਜ਼ਮ ਨਾਮਾਜ਼ ਪੜ੍ਹਨ ਵਾਲਿਆਂ ਦੀ ਸੁਰੱਖਿਆ 'ਚ ਲੱਗੇ ਸਨ ਤਾਂ ਇੱਕ ਬੰਬ ਬਲਾਸਟ ਹੋ ਗਿਆ।

pakistan-blast-in-quetta-4-police-employees-killed-11-injured ਪਾਕਿਸਤਾਨ : ਕਵੇਟਾ 'ਚ ਇੱਕ ਹੋਰ ਅੱਤਵਾਦੀ ਹਮਲਾ , 4 ਪੁਲਿਸ ਮੁਲਾਜ਼ਮਾਂ ਦੀ ਮੌਤ ,11 ਜ਼ਖ਼ਮੀ

ਇਹ ਹਮਲਾ ਵਿਸਫੋਟ ਨਾਲ ਲੱਦੇ ਇੱਕ ਮੋਟਰਸਾਇਕਲ ਦੀ ਮਦਦ ਨਾਲ ਕੀਤਾ ਗਿਆ ਹੈ ,ਜਿਸ ਨੂੰ ਇਕ ਰਿਮੋਟ ਨਾਲ ਕੰਟਰੋਲ ਕੀਤਾ ਜਾ ਰਿਹਾ ਸੀ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕੁਝ ਲੋਕ ਮਸਜਿਦ ਨੇੜੇ ਮੋਟਰਸਾਈਕਲ ਖੜ੍ਹਾ ਕਰ ਕੇ ਉੱਥੋ ਨਿਕਲ ਗਏ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ।ਸੂਤਰਾਂ ਅਨੁਸਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

pakistan-blast-in-quetta-4-police-employees-killed-11-injured ਪਾਕਿਸਤਾਨ : ਕਵੇਟਾ 'ਚ ਇੱਕ ਹੋਰ ਅੱਤਵਾਦੀ ਹਮਲਾ , 4 ਪੁਲਿਸ ਮੁਲਾਜ਼ਮਾਂ ਦੀ ਮੌਤ ,11 ਜ਼ਖ਼ਮੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਵਿਸਫੋਟ ਦੀ ਰਿਪੋਰਟ ਮੰਗੀ ਹੈ।ਉਨ੍ਹਾਂ ਕਿਹਾ ਹੈ ਕਿ ਦੇਸ਼ ਅੱਤਵਾਦ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਪ੍ਰਤੀਬੱਧ ਹੈ।ਉਨ੍ਹਾਂ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ 'ਚ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਦਾ ਕੋਈ ਧਰਮ ਨਹੀਂ ਹੁੰਦਾ।ਬਲੋਚਿਸਤਾਨ ਦੇ ਮੁੱਖ ਮੰਤਰੀ ਜ਼ਾਮ ਕਮਾਲ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ।

pakistan-blast-in-quetta-4-police-employees-killed-11-injured ਪਾਕਿਸਤਾਨ : ਕਵੇਟਾ 'ਚ ਇੱਕ ਹੋਰ ਅੱਤਵਾਦੀ ਹਮਲਾ , 4 ਪੁਲਿਸ ਮੁਲਾਜ਼ਮਾਂ ਦੀ ਮੌਤ ,11 ਜ਼ਖ਼ਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਦੱਸ ਦੇਈਏ ਕੇ ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਦਵਾਦਰ 'ਚ ਅੱਤਵਾਦੀਆਂ ਨੇ ਲਗਜ਼ਰੀ ਹੋਟਲ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ।ਇਸ 'ਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

-PTCNews

Related Post