ਪਾਕਿਸਤਾਨ ਨੇ ਆਪਣੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਭਾਰਤ ਨਾਲ ਕੀਤੀ ਸਾਂਝੀ, ਭਾਰਤ-ਪਾਕਿ ਸਰਹੱਦ 'ਤੇ ਵੰਡੀ ਮਠਿਆਈ

By  Jashan A August 14th 2021 10:57 AM -- Updated: August 14th 2021 11:03 AM

ਅਟਾਰੀ: ਇੱਕ ਪਾਸੇ ਜਿਥੇ ਭਾਰਤ 'ਚ 75ਵੇਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਗੁਆਂਢੀ ਮੁਲਕ ਪਾਕਿਸਤਾਨ 'ਚ ਵੀ 14 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਗਿਆ।

ਜਿਥੇ ਭਾਰਤ-ਪਾਕਿ ਸਰਹੱਦ 'ਤੇ ਪਾਕਿ ਰੇਂਜ਼ਰਸ ਨੇ ਬੀ.ਐੱਸ.ਐੱਫ ਨੂੰ ਮਠਿਆਈਆਂ ਭੇਂਟ ਕਰ ਆਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ। ਇਸ ਦੌਰਾਨ ਭਾਰਤ ਵੱਲੋਂ ਵੀ ਪਾਕਿਸਤਾਨ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ।

ਹੋਰ ਪੜ੍ਹੋ: ਲੁਟੇਰਿਆਂ ‘ਤੇ ਪੁਲਿਸ ਕਸ ਰਹੀ ਹੈ ਸ਼ਿਕੰਜਾ, 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਤੁਹਾਨੂੰ ਦੱਸ ਦੇਈਏ ਕਿ ਅਟਾਰੀ ਵਾਘਾ ਸਰਹਦ ਦੀ ਜੀਰੋ ਲਾਈਨ 'ਤੇ ਹਰ ਸਾਲ ਆਜ਼ਾਦੀ ਦੇ ਦਿਹਾੜੇ 'ਤੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਤੇ ਇਸ ਵਾਰ ਵੀ ਭਾਰਤ ਅਤੇ ਪਾਕਿਸਤਾਨ ਰੇਂਜ਼ਰਸ ਵੱਲੋਂ ਮਿਠਾਈਆਂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।

-PTC News

Related Post