ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ

By  Shanker Badra March 16th 2019 03:38 PM

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

Pakistan Going jathas Shiromani Gurdwara Parbandhak Committee Passport
ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਮਹੀਨੇ ਵਿਚ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2019 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।

Pakistan Going jathas Shiromani Gurdwara Parbandhak Committee Passport
ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ

ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

-PTCNews

Related Post