ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ

By  Shanker Badra August 23rd 2021 10:41 AM

ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਮਹੀਨੇ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ 482ਵੇਂ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦੇਵੇਗਾ। ਹੁਣ ਅਗਲੇ ਮਹੀਨੇ ਤੋਂ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ

ਜਾਣਕਾਰੀ ਅਨੁਸਾਰ ਪਾਕਿਸਤਾਨ ਸਰਕਾਰ ਨੇ ਇਸ ਗੱਲ ਦਾ ਐਲਾਨ ਕੀਤਾ ਹੈ ਕਿ ਸਿਰਫ਼ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਸਿੱਖਾਂ ਸੰਗਤ ਨੂੰ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜਤ ਹੋਵੇਗੀ। ਐੱਨ.ਸੀ.ਓ.ਸੀ. ਦੀ ਮੀਟਿੰਗ 'ਚ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਸਖ਼ਤ ਕੋਵਿਡ-19 ਪ੍ਰੋਟੋਕਾਲ ਦੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ

ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਐਂਟਰੀ ਤੋਂ ਪਹਿਲਾਂ ਕੋਰੋਨਾ ਦੇ ਦੋਵੇਂ ਟੀਕੇ ਲਗਵਾਉਣ ਦਾ ਪ੍ਰਮਾਣ ਪੱਤਰ ਦਿਖਾਉਣਾ ਹੋਵੇਗਾ ਜਾਂ ਫ਼ਿਰ 72 ਘੰਟੇ ਪਹਿਲਾਂ ਦੀ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਦਿਖਾਉਣੀ ਹੋਵੇਗੀ। ਇਸ ਤੋਂ ਇਲਾਵਾ ਯਾਤਰੀਆਂ ਦਾ ਏਅਰਪੋਰਟ 'ਤੇ ਰੈਪਿਡ ਟੈਸਟ ਹੋਵੇਗਾ। ਗੁਰਦੁਆਰੇ ਵਿਚ ਇੱਕ ਵਾਰ ਵਿਚ 300 ਲੋਕਾਂ ਨੂੰ ਐਂਟਰੀ ਦੀ ਆਗਿਆ ਹੋਵੇਗੀ।

ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਤੋਂ ਵੀ ਜਲਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਕਰਕੇ ਭਾਰਤ ਸਰਕਾਰ ਨੇ 2020 ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਰੱਖਿਆ ਹੈ। ਦੇਸ਼ ਵਿਚ 'ਕੋਰੋਨਾ ਦੇ ਡੈਲਟਾ ਵੇਰੀਐਂਟ ਦੀ ਮੌਜੂਦਗੀ ਦੇ ਕਾਰਨ ਪਾਕਿਸਤਾਨ ਨੇ ਭਾਰਤ ਨੂੰ 22 ਮਈ ਤੋਂ 12 ਅਗਸਤ ਤੱਕ 'ਸੀ' ਕੈਟਾਗਿਰੀ ਵਿਚ ਰੱਖਿਆ ਸੀ।

-PTCNews

Related Post