ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ 3000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗੀ ਪਾਕਿਸਤਾਨ ਸਰਕਾਰ

By  Jasmeet Singh September 22nd 2022 02:39 PM -- Updated: September 23rd 2022 07:54 AM

ਚੰਡੀਗੜ੍ਹ, 22 ਸਤੰਬਰ: ਪਾਕਿਸਤਾਨ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਮੰਤਵ ਲਈ ਪਾਕਿਸਤਾਨ ਦੇ ਲਾਹੌਰ 'ਚ ਇੱਕ ਰਾਸ਼ਟਰੀ ਪੱਧਰ ਦੀ ਮੀਟਿੰਗ ਵੀ ਕੀਤੀ ਗਈ ਹੈ ਜਿਸ 'ਚ ਫੈਸਲਾ ਲਿਆ ਗਿਆ ਕਿ ਪਾਕਿ ਸਰਕਾਰ 8,000 ਵਿਦੇਸ਼ੀ ਸ਼ਰਧਾਲੂਆਂ ਨੂੰ ਇਸ ਸਾਲ ਵੀਜ਼ਾ ਪ੍ਰਦਾਨ ਕਰੇਗੀ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਨਾਨਕ ਨਾਮਲੇਵਾ ਸੰਗਤ ਬਾਬਾ ਨਾਨਕ ਨਾਲ ਸਬੰਧਤ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ’ਤੇ ਸਵਾਗਤ ਵੀ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਇਸ ਮੀਟਿੰਗ ਦੀ ਪ੍ਰਧਾਨਗੀ ਮੁਟੱਕਾ ਵਕਫ਼ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਹਬੀਬੁਰ ਰਹਿਮਾਨ ਗਿਲਾਨੀ ਨੇ ਕੀਤੀ। ਇਸ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਬੋਰਡ ਦੇ ਉਪ ਸਕੱਤਰ ਸ਼ਿਰੀਨ ਸੈਫੁੱਲਾ ਖੋਖਰ ਤੋਂ ਇਲਾਵਾ ਪਾਕਿਸਤਾਨ ਰੇਂਜਰਾਂ ਅਤੇ ਪਾਕਿ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ, ਸਿਹਤ ਵਿਭਾਗ ਦੇ ਅਧਿਕਾਰੀ, ਰੇਲਵੇ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਪਹੁੰਚੇ।

ਇਹ ਵੀ ਪੜ੍ਹੋ: ਕਿਸਾਨਾਂ ਨੇ ਰੇਲ ਪਟੜੀਆਂ 'ਤੇ ਧਰਨਾ ਦੇ ਕੇ 'ਆਪ' ਸਰਕਾਰ ਖ਼ਿਲਾਫ਼ ਕੱਢੀ ਭੜਾਸ



ਬੋਰਡ ਅਧਿਕਾਰੀਆਂ ਮੁਤਾਬਕ ਪਾਕਿਸਤਾਨ 8000 ਵਿਦੇਸ਼ੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਜਾ ਰਿਹਾ ਹੈ। ਇਨ੍ਹਾਂ ਵਿਚੋਂ 3 ਹਜ਼ਾਰ ਸ਼ਰਧਾਲੂ ਭਾਰਤ ਤੋਂ ਅਤੇ 5 ਹਜ਼ਾਰ ਵਿਸ਼ਵ ਭਰ ਤੋਂ ਹੋਣਗੇ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਵਸੇ 14 ਹਜ਼ਾਰ ਸਿੱਖ ਸ਼ਰਧਾਲੂਆਂ ਦੀ ਵੀ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਲਈ ਆਉਣ ਦੀ ਉਮੀਦ ਹੈ।


-PTC News

Related Post