ਪਾਕਿਸਤਾਨ: ਹਸਪਤਾਲ 'ਚ ਹੋਇਆ ਬੰਬ ਧਮਾਕਾ, 3 ਲੋਕਾਂ ਦੀ ਮੌਤ, ਕਈ ਜ਼ਖਮੀ

By  Jashan A July 21st 2019 11:35 AM

ਪਾਕਿਸਤਾਨ: ਹਸਪਤਾਲ 'ਚ ਹੋਇਆ ਬੰਬ ਧਮਾਕਾ, 3 ਲੋਕਾਂ ਦੀ ਮੌਤ, ਕਈ ਜ਼ਖਮੀ,ਇਸਲਾਮਾਬਾਦ: ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ 'ਚ ਪੈਂਦੇ ਡੇਰਾ ਇਸਮਾਈਲ ਖ਼ਾਨ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਜ਼ਖ਼ਮੀ ਹੋ ਗਏ।

ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਹਸਪਤਾਲ ਦੇ ਟਰਾਮਾ ਸੈਂਟਰ 'ਚ ਹੋਇਆ। ਇਸ ਘਟਨਾ ਤੋਂ ਬਾਅਦ ਲੋਕ ਸਹਿਮੇ ਹੋਏ ਹਨ ਅਤੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਪੜ੍ਹੋ: ਆਸਟ੍ਰੇਲੀਆ ਦੇ ਡਾਰਵਿਨ 'ਚ ਭੁਚਾਲ ਨੇ ਉਡਾਈ ਲੋਕਾਂ ਦੀ ਨੀਂਦ, ਖਾਲੀ ਕੀਤੇ ਘਰ

ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਸਥਾਨਕ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

-PTC News

Related Post