ਪਾਕਿਸਤਾਨ ਨੇ ਕਸ਼ਮੀਰ ’ਚ ਮਾਰੇ ਗਏ ਅੱਤਵਾਦੀਆਂ ’ਤੇ ਜਾਰੀ ਕੀਤੀਆਂ ਡਾਕ ਟਿਕਟਾਂ !
Shanker Badra
September 21st 2018 12:57 PM
ਪਾਕਿਸਤਾਨ ਨੇ ਕਸ਼ਮੀਰ ’ਚ ਮਾਰੇ ਗਏ ਅੱਤਵਾਦੀਆਂ ’ਤੇ ਜਾਰੀ ਕੀਤੀਆਂ ਡਾਕ ਟਿਕਟਾਂ !:ਪਾਕਿਸਤਾਨ ਦੇ ਡਾਕ ਵਿਭਾਗ ਨੇ ਜੰਮੂ-ਕਸ਼ਮੀਰ ਵਿਚ ਮਾਰੇ ਗਏ ਅੱਤਵਾਦੀਆਂ 'ਤੇ 20 ਡਾਕ ਟਿਕਟਾਂ ਜਾਰੀ ਕੀਤੀਆਂ ਹਨ।ਇਸ ਵਿਚ ਪਾਕਿਸਤਾਨ ਨੇ ਉਨ੍ਹਾਂ ਲੋਕਾਂ ਨੂੰ ਸ਼ਹੀਦ ਦੱਸਣ ਦੀ ਕੋਸਿ਼ਸ਼ ਕੀਤੀ ਹੈ ਜੋ ਭਾਰਤੀ ਫ਼ੌਜ ਦੇ ਹੱਥੋਂ ਮਾਰੇ ਗਏ ਹਨ।ਇਸ ਵਿਚ ਬੁਰਹਾਨ ਵਾਨੀ ਦਾ ਨਾਂ ਵੀ ਸ਼ਾਮਲ ਹੈ।ਬੁਰਹਾਨ ਵਾਨੀ ਨੂੰ ਸ਼ਹੀਦ ਦੱਸਦਿਆਂ ਪਾਕਿਸਤਾਨ ਨੇ ਉਸਦੇ ਨਾਂ ਤੇ ਡਾਕ ਟਿਕਟ ਜਾਰੀ ਕੀਤੀ ਹੈ।