ਪਾਕਿਸਤਾਨ ਦੀ ਸਮੁੰਦਰੀ ਸੁਰੱਖਿਆ ਏਜੰਸੀ ਨੇ ਭਾਰਤ ਦੇ 16 ਮਛੇਰਿਆਂ ਨੂੰ ਕੀਤਾ ਗ੍ਰਿਫਤਾਰ

By  Joshi October 24th 2018 04:01 PM

ਪਾਕਿਸਤਾਨ ਦੀ ਸਮੁੰਦਰੀ ਸੁਰੱਖਿਆ ਏਜੰਸੀ ਨੇ ਭਾਰਤ ਦੇ 16 ਮਛੇਰਿਆਂ ਨੂੰ ਕੀਤਾ ਗ੍ਰਿਫਤਾਰ,ਇਸਲਾਮਾਬਾਦ: ਪਾਕਿਸਤਾਨੀ ਅਧਿਕਾਰੀਆਂ ਵੱਲੋਂ ਦੇਸ਼ ਦੀ ਸਮੁੰਦਰੀ ਸਰਹੱਦ ਦੀ ਉਲੰਘਣਾ ਦੇ ਦੋਸ਼ 'ਚ 16 ਭਾਰਤੀ ਮਛੇਰਿਆਂ ਨੂੰ ਹਿਰਾਸਤ 'ਚ ਲੈਣ ਦੀ ਸੂਚਨਾ ਮਿਲੀ ਹੈ।ਪਾਕਿਸਤਾਨ ਦੀ ਸਮੁੰਦਰੀ ਸੁਰੱਖਿਆ ਏਜੰਸੀ ਨੇ ਕਾਰਵਾਈ ਕਰਦੇ ਹੋਏ ਇਹਨਾਂ 16 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਪਾਕਿਸਤਾਨ ਦੀ ਸਮੁੰਦਰੀ ਸੁਰੱਖਿਆ ਏਜੰਸੀ ਨੇ ਕਿਹਾ ਕਿ ਸਮੁੰਦਰ 'ਚ ਇੱਕ ਮੁਹਿੰਮ ਦੌਰਾਨ ਮਛੇਰਿਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਹੋਰ ਪੜ੍ਹੋ: ਸੀਨੀਅਰ ਪੱਤਰਕਾਰ ਕੇ. ਜੇ. ਸਿੰਘ ਕਤਲ ਦੀ ਗੁੱਥੀ ਸੁਲਝੀ

ਨਾਲ ਹੀ ਉਨ੍ਹਾਂ ਦੀਆਂ ਤਿੰਨ ਕਿਸ਼ਤੀਆਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਕਿ ਗ੍ਰਿਫ਼ਤਾਰ ਮਛੇਰਿਆਂ ਨੂੰ ਕਾਨੂੰਨੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

—PTC News

Related Post