ਪਾਕਿਸਤਾਨ ਦੇ ਲੋਕਾਂ ਨੂੰ ਭਾਰਤ ਵਿਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ ਦਿੱਤਾ ਜਾਵੇ ਵੀਜ਼ਾ :ਆਰੂਸਾ ਆਲਮ

By  Shanker Badra November 27th 2018 09:00 PM -- Updated: November 27th 2018 09:01 PM

ਪਾਕਿਸਤਾਨ ਦੇ ਲੋਕਾਂ ਨੂੰ ਭਾਰਤ ਵਿਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ ਦਿੱਤਾ ਜਾਵੇ ਵੀਜ਼ਾ :ਆਰੂਸਾ ਆਲਮ:ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੁਣ ਪਾਕਿਸਤਾਨ ਵੱਲੋਂ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।ਜਿਸ ਵਿਚ ਸ਼ਿਰਕਤ ਕਰਨ ਲਈ ਪੱਤਰਕਾਰ ਆਰੂਸਾ ਆਲਮ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋ ਗਈ ਹੈ।Pakistan People India Religious places vision Giving visa : Aroosa Alamਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦੋਹਾਂ ਮੁਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ।Pakistan People India Religious places vision Giving visa : Aroosa Alamਇਸੇ ਤਰ੍ਹਾਂ ਪਾਕਿਸਤਾਨ ਦੇ ਲੋਕਾਂ ਨੂੰ ਭਾਰਤ ਵਿਚ ਸਥਿਤ ਧਾਰਮਿਕ ਅਸਥਾਨਾਂ ਦੇ ਦੀਦਾਰ ਕਰਨ ਲਈ ਵੀਜ਼ਾ ਦਿੱਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਵਲੋਂ ਕਰਤਾਰਪੁਰ ਲਾਂਘੇ 'ਤੇ ਲਿਆ ਗਿਆ ਫੈਸਲਾ ਸਹੀ ਸਾਬਤ ਹੋਵੇਗਾ ਪਰ ਅਫਸੋਸ ਵਾਲੀ ਗੱਲ ਹੈ ਕਿ ਦੋਹਾਂ ਪਾਸਿਓਂ ਗੋਲੀਆਂ ਚੱਲ ਰਹੀਆਂ ਹਨ ਅਤੇ ਲੋਕ ਮਰ ਰਹੇ ਹਨ।Pakistan People India Religious places vision Giving visa : Aroosa Alamਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਉਦੈ ਸਿੰਘ ਲੌਂਗੋਵਾਲ ,ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ,ਕੇਂਦਰੀ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ,ਨਵਜੋਤ ਸਿੰਘ ਸਿੱਧੂ ,ਗੁਰਜੀਤ ਔਜਲਾ ਤੇ ਹੋਰ ਸ਼ਮੂਲੀਅਤ ਕਰਨ ਪਹੁੰਚ ਚੁੱਕੇ ਹਨ।

-PTCNews

Related Post