ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਲੀਡਰ ਦੇ ਕਤਲ ਮਗਰੋਂ ਸਿੱਖ ਭਾਈਚਾਰੇ 'ਚ ਸਹਿਮ

By  Shanker Badra May 31st 2018 04:55 PM

ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਲੀਡਰ ਦੇ ਕਤਲ ਮਗਰੋਂ ਸਿੱਖ ਭਾਈਚਾਰੇ 'ਚ ਸਹਿਮ:ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਬੀਤੇ ਦਿਨੀਂ ਇੱਕ ਸਿੱਖ ਲੀਡਰ ਅਤੇ ਮਨੁੱਖੀ ਹੱਕਾਂ ਦੇ ਕਾਰਕੁਨ ਚਰਨਜੀਤ ਸਿੰਘ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਤਲ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਪਾਕਿਸਤਾਨ ਵਿੱਚ ਸਿੱਖ ਆਪਣੇ ਆਪ ਨੂੰ ਹਿੰਦੂਆਂ ਨਾਲੋਂ ਵੱਧ ਸੁਰੱਖਿਅਤ ਸਮਝਦੇ ਸੀ।ਇਸ ਘਟਨਾ ਨੇ ਸਿੱਖਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਸਿੱਖ ਲੀਡਰ ਚਰਨਜੀਤ ਸਿੰਘ ਤਾਲਿਬਾਨ ਦਾ ਜ਼ੋਰਦਾਰ ਵਿਰੋਧ ਕਰਦੇ ਆ ਰਹੇ ਸਨ।ਉਨ੍ਹਾਂ ਨੂੰ ਬੀਤੇ ਦਿਨ ਸ਼ਹਿਰ ਦੇ ਬਾਹਰਵਾਰ ਸਕੀਮ ਚੌਕ ਇਲਾਕੇ ਵਿੱਚ ਸਥਿਤ ਉਨ੍ਹਾਂ ਦੀ ਦੁਕਾਨ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਘਟਨਾ ਦੀ ਵੱਖ-ਵੱਖ ਧਾਰਮਿਕ ਤੇ ਸਮਾਜਿਕ ਆਗੂਆਂ ਨੇ ਨਿਖੇਧੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਤਲ ਕਿਸੇ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ।ਇਸ ਮਾਮਲੇ ਦੀ ਜਾਂਚ ਲਈ ਐਸ.ਐਸ.ਪੀ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਗਈ ਹੈ।ਇਸ ਮਾਮਲੇ ਸਬੰਧੀ ਭਾਰਤ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਉਨ੍ਹਾਂ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਬਾਰੇ ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨ ਤੋਂ ਰਿਪੋਰਟ ਮੰਗੀ ਹੈ। -PTCNews

Related Post