ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਨਕਾਣਾ ਸਾਹਿਬ ਵਿਖੇ "ਗੁਰੂ ਨਾਨਕ ਦੇਵ ਯੂਨੀਵਰਸਿਟੀ" ਬਣਾਉਣ ਦਾ ਕੀਤਾ ਐਲਾਨ

By  Jashan A February 10th 2019 02:45 PM -- Updated: February 10th 2019 04:03 PM

ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਨਕਾਣਾ ਸਾਹਿਬ ਵਿਖੇ "ਗੁਰੂ ਨਾਨਕ ਦੇਵ ਯੂਨੀਵਰਸਿਟੀ" ਬਣਾਉਣ ਦਾ ਕੀਤਾ ਐਲਾਨ,ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਿੱਖ ਭਾਈਚਾਰੇ ਨੂੰ ਇੱਕ ਹੋਰ ਖਾਸ ਤੋਹਫ਼ਾ ਦੇਣ ਜਾ ਰਹੇ ਹਨ। ਦਰਅਸਲ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ।ਇਹ ਐਲਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਸਮਾਗਮ ਦੌਰਾਨ ਖੁਦ ਕੀਤਾ।

imran khan ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਨਕਾਣਾ ਸਾਹਿਬ ਵਿਖੇ "ਗੁਰੂ ਨਾਨਕ ਦੇਵ ਯੂਨੀਵਰਸਿਟੀ" ਬਣਾਉਣ ਦਾ ਕੀਤਾ ਐਲਾਨ

ਉਹ ਪਿਛਲੇ ਸਮੇਂ ਤੋਂ ਸਿੱਖਾਂ ਨਾਲ ਸਬੰਧਤ ਕਈ ਅਹਿਮ ਫੈਸਲੇ ਲੈ ਚੁੱਕੇ ਹਨ।ਇਹ ਐਲਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਸਮਾਗਮ ਦੌਰਾਨ ਖੁਦ ਕੀਤਾ।

imran khan ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਨਕਾਣਾ ਸਾਹਿਬ ਵਿਖੇ "ਗੁਰੂ ਨਾਨਕ ਦੇਵ ਯੂਨੀਵਰਸਿਟੀ" ਬਣਾਉਣ ਦਾ ਕੀਤਾ ਐਲਾਨ

ਇਮਰਾਨ ਖ਼ਾਨ ਨੇ ਭਰੋਸਾ ਦਵਾਇਆ ਹੈ ਕਿ ਜਲਦ ਹੀ ਯੂਨੀਵਰਸਿਟੀ ਬਣਾਈ ਜਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਜੰਗਲੀ ਰੱਖ ਬਣਾਵੇਗੀ ਤੇ ਨਨਕਾਣਾ ਸਾਹਿਬ ਵਿੱਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵੀ ਕਾਇਮ ਕੀਤੀ ਜਾਵੇਗੀ। ਜਿਸ ਤੋਂ ਬਾਅਦ ਸਿੱਖ ਭਾਈਚਾਰੇ 'ਚ ਕਾਫੀ ਖੁਸ਼ੀ ਪੈ ਜਾ ਰਹੀ ਹੈ।

-PTC News

Related Post