ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ

By  Shanker Badra October 3rd 2020 10:44 AM -- Updated: October 3rd 2020 10:47 AM

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ:ਲਾਹੌਰ  : ਪਾਕਿਸਤਾਨ ਨੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਕੀਤੇ ਕਰਤਾਰਪੁਰ ਲਾਂਘੇ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਇਸ ਲਾਂਘੇ ਨੂੰ ਤਤਕਾਲ ਪ੍ਰਭਾਵ ਨਾਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀਂ ਹੈ।

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ

ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਇਕ ਤਰਫਾ ਐਲਾਨ ਕੀਤਾ ਹੈ। ਪਾਕਿਸਤਾਨ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤਾ ਗਿਆ ਹੈ। ਪਾਕਿਸਤਾਨ ਤੇ ਉਸ ਤੋਂ ਬਾਹਰਲੇ ਲੋਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ

ਪਾਕਿਸਤਾਨ ਸਰਕਾਰ ਦੇ ਧਾਰਮਿਕ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਚ ਕੋਰੋਨਾ ਦੇ ਹਾਲਾਤ ਵਿੱਚ ਸੁਧਾਰ ਹੁੰਦਿਆਂ ਦੇਖ ਕੇ ਕਰਤਾਰਪੁਰ ਲਾਂਘਾ ਮੁੜ ਤੋਂ ਤੁਰੰਤ ਖੋਲ੍ਹਣ ਦਾ ਫੈਸਲਾ ਕੀਤਾ ਹੈ।ਸਥਾਨਕ ਸ਼ਰਧਾਲੂਆਂ ਨੂੰ ਸਵੇਰ ਤੋਂ ਸ਼ਾਮ ਤੱਕ ਆਉਣ ਦੀ ਇਜਾਜ਼ਤ ਹੋਵੇਗੀ। ਕੋਰੋਨਾ ਨੂੰ ਲੈ ਕੇ ਜਾਰੀ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹੋਣਗੀਆਂ।

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ

ਦੱਸ ਦੇਈਏ ਕਿ ਕੋਰੋਨਾ ਵਾਇਰਸ ਕਰਕੇ 16 ਮਾਰਚ, 2020 ਤੋਂ ਹੀ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।ਪਾਕਿਸਤਾਨ ਨੇ ਹੁਣ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਹੈ ਪਰ ਭਾਰਤੀ ਲੋਕ ਕਰਤਾਰਪੁਰ ਸਾਹਿਬ ਨਹੀਂ ਜਾ ਸਕਗਣੇ, ਕਿਉਂਕਿ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਹੋਇਆ ਹੈ।

-PTCNews

Related Post