ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ 'ਚ ਕੱਢਿਆ ਗਿਆ ਕੈਂਡਲ ਮਾਰਚ

By  Jashan A March 24th 2019 12:28 PM

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ 'ਚ ਕੱਢਿਆ ਗਿਆ ਕੈਂਡਲ ਮਾਰਚ,ਲਾਹੌਰ: ਭਾਰਤ ਨੂੰ ਅੰਗਰੇਜਾਂ ਤੋਂ ਆਜ਼ਾਦ ਕਰਵਾਉਣ ਵਾਲੇ ਅਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਬੀਤੇ ਦਿਨ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਪਾਕਿਸਤਾਨ 'ਚ ਇਕ ਕੈਂਡਲ ਮਾਰਚ ਆਯੋਜਿਤ ਕੀਤਾ ਗਿਆ। [caption id="attachment_273594" align="aligncenter" width="300"]saheed bhagat singh ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ 'ਚ ਕੱਢਿਆ ਗਿਆ ਕੈਂਡਲ ਮਾਰਚ[/caption] ਲਾਹੌਰ ਦੇ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਇਸ ਪ੍ਰੋਗਰਾਮ ਤਹਿਤ ਜ਼ਿਲਾ ਐਡਮਿਨੀਸਟ੍ਰੇਸ਼ਨ ਕੋਲ ਅਰਜ਼ੀ ਦਾਇਰ ਕਰਨ ਤੋਂ ਬਾਅਦ ਪ੍ਰੋਗਰਾਮ ਨੂੰ ਆਯੋਜਿਤ ਕੀਤਾ ਗਿਆ ਕਿਉਂਕਿ ਭਾਰਤ-ਪਾਕਿਸਤਾਨ ਤਣਾਅ ਕਰਕੇ 'ਧਾਰਮਿਕ ਕੱਟੜਪੰਥੀਆਂ' ਵਲੋਂ ਇਸ ਪ੍ਰੋਗਰਾਮ 'ਚ ਅੜਿੱਕਾ ਪਾਉਣ ਦਾ ਡਰ ਸੀ। ਹੋਰ ਪੜ੍ਹੋ: ਪਾਕਿਸਤਾਨ ‘ਚ ਸਿੱਖਾਂ ਲਈ ਮਾਣ ਵਾਲੀ ਗੱਲ,ਦਸਤਾਰਧਾਰੀ ਸਿੱਖ ਵਿਅਕਤੀ ਪਹਿਲੀ ਵਾਰ ਲੜੇਗਾ ਚੋਣ ਤੁਹਾਨੂੰ ਦੱਸ ਦੇਈਏ ਕਿ 23 ਮਾਰਚ 1931 ਨੂੰ ਲਾਹੌਰ 'ਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਫਾਂਸੀ ਦੀ ਖਬਰ ਨੇ ਹਜ਼ਾਰਾਂ ਲੋਕਾਂ ਨੂੰ ਆਜ਼ਾਦੀ ਅੰਦੋਲਨ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। [caption id="attachment_273595" align="aligncenter" width="300"]saheed bhagat singh ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ 'ਚ ਕੱਢਿਆ ਗਿਆ ਕੈਂਡਲ ਮਾਰਚ[/caption] ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਕਿਹਾ, “ਸਦੀਆਂ 'ਚ ਅਜਿਹੇ ਕ੍ਰਾਂਤੀਕਾਰੀਆਂ ਵਰਗੇ ਲੋਕ ਜਨਮ ਲੈਂਦੇ ਹਨ। -PTC News

Related Post