ਪਾਕਿਸਤਾਨ ’ਚ ਸਿੱਖ ਲੜਕੀ ਦਾ ਧਰਮ ਕਰਵਾਇਆ ਜ਼ਬਰੀ ਤਬਦੀਲ, ਸਿੱਖ ਭਾਈਚਾਰੇ 'ਚ ਗੁੱਸੇ ਦੀ ਲਹਿਰ

By  Jashan A August 30th 2019 10:09 AM

ਪਾਕਿਸਤਾਨ ’ਚ ਸਿੱਖ ਲੜਕੀ ਦਾ ਧਰਮ ਕਰਵਾਇਆ ਜ਼ਬਰੀ ਤਬਦੀਲ, ਸਿੱਖ ਭਾਈਚਾਰੇ 'ਚ ਗੁੱਸੇ ਦੀ ਲਹਿਰ,ਸ੍ਰੀ ਨਨਕਾਣਾ ਸਾਹਿਬ: ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਸਭ ਹੈਰਾਨ ਹੋ ਗਏ ਹਨ। ਦਰਅਸਲ, ਇਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਬੇਟੀ ਜਗਜੀਤ ਕੌਰ ਨੂੰ ਜਬਰਨ ਧਰਮ ਬਦਲਣ ਵਾਸਤੇ ਮਜਬੂਰ ਕੀਤਾ ਗਿਆ ਅਤੇ ਸਿੱਖੀ ਛੱਡ ਕੇ ਇਸਲਾਮ ਕਬੂਲ ਕਰਵਾਇਆ ਗਿਆ।

SGPCਇਸ ਘਟਨਾ ਨੂੰ ਲੈ ਕੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਬੀਤੀ ਰਾਤ 6-7 ਮੁੰਡੇ ਆਏ ਤੇ ਉਹਨਾਂ ਦੀ ਧੀ ਨੂੰ ਜ਼ਬਰੀ ਚੁੱਕ ਕੇ ਲੈ ਗਏ। ਜਿਸ ਤੋਂ ਬਾਅਦ ਉਹਨਾਂ ਸਥਾਨਕ ਪੁਲਿਸ ਨੂੰ ਵੀ ਸੂਚਿਤ ਕੀਤਾ ਪਰ ਉਹਨਾਂ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਸ ਘਟਨਾ ਨੂੰ ਲੈ ਕੇ ਸਮੁੱਚੀ ਵਿਸ਼ਵ ਵਿਚ ਸਿੱਖਾਂ ਵਿਚ ਬਹੁਤ ਵੱਡਾ ਰੋਸ ਹੈ ਅਤੇ ਸਿੱਖ ਸੰਗਠਨਾਂ ਦੇ ਸਖ਼ਤ ਪ੍ਰਤੀਕਰਮ ਆ ਰਹੇ ਹਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਘਟੀਆ ਹਰਕਤ ਹੈ, ਜਿਸ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।

ਹੋਰ ਪੜ੍ਹੋ: ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਗੁਰੂ ਸਾਹਿਬਾਨ ਦੀ ਵਿਚਾਰਧਾਰਾ ਹਰ ਧਰਮ ਦਾ ਸਤਿਕਾਰ ਕਰਦੀ ਹੈ ਤੇ ਦੂਸਰੇ ਧਰਮ ਦੀਆਂ ਬੇਟੀਆਂ ਦੀ ਇੱਜ਼ਤ ਕਰਨੀ ਸਿਖਾਉਂਦੀ ਹੈ ਪਰ ਇਸ ਘਟਨਾ ਨੇ ਸਿੱਖ ਹਿਰਦਿਆਂ ਨੂੰ ਬੜੀ ਡੂੰਘੀ ਠੇਸ ਪਹੁੰਚਾਈ ਹੈ।

ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਹਮੇਸ਼ਾ ਜਬਰੀ ਧਰਮ ਪਰਿਵਰਤਨ ਦੇ ਖਿਲਾਫ ਆਵਾਜ਼ ਬੁਲੰਦ ਰੱਖੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਸ਼ਹਾਦਤ ਵੀ ਦਿੱਤੀ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਘੱਟ ਗਿਣਤੀ ਵਿਚ ਹਨ ਜਿਥੇ ਉਹਨਾਂ ਨਾਲ ਜਬਰੀ ਧਰਮ ਪਰਿਵਰਤਨ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਥੇ ਅਸੀਂ ਜੋਰਦਾਰ ਤਰੀਕੇ ਨਾਲ ਇਸਦੀ ਨਿੰਦਾ ਕਰਦੇ ਹਾਂ, ਉਥੇ ਹੀ ਅਸੀਂ ਪਾਕਿਸਤਾਨ ਦੇ ਹਾਈ ਕਮਿਸ਼ਨ ਦੇ ਰਾਹੀਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਖਿਆ ਕਿ ਉਹ ਤੁਰੰਤ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਅਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨ।

-PTC News

Related Post