ਪਾਕਿਸਤਾਨ 'ਚ ਰਹਿੰਦੇ ਸਿੱਖਾਂ ਨੂੰ ਮਿਲੀ ਵੱਡੀ ਰਾਹਤ ,ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ

By  Shanker Badra October 25th 2018 10:39 PM

ਪਾਕਿਸਤਾਨ 'ਚ ਰਹਿੰਦੇ ਸਿੱਖਾਂ ਨੂੰ ਮਿਲੀ ਵੱਡੀ ਰਾਹਤ ,ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ:ਪਾਕਿਸਤਾਨ 'ਚ ਵੀ ਸਿੱਖਾਂ ਨੂੰ ਹੈਲਮਟ ਤੋਂ ਵੱਡੀ ਰਾਹਤ ਮਿਲ ਗਈ ਹੈ।ਇਸ ਦੌਰਾਨ ਓਥੇ ਪੇਸ਼ਾਵਰ ਪੁਲਿਸ ਨੇ ਸਿੱਖਾਂ ਨੂੰ ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।ਜਾਣਕਾਰੀ ਅਨੁਸਾਰ ਇੱਕ ਸਿੱਖ ਵਿਅਕਤੀ ਨੇ ਇਸ ਸਬੰਧੀ ਅਸੈਂਬਲੀ 'ਚ ਮੰਗ ਰੱਖੀ ਸੀ ,ਜਿਸ ਤੋਂ ਬਾਅਦ ਇਹ ਮਨਜ਼ੂਰੀ ਦੇ ਦਿੱਤੀ ਗਈ ਹੈ।

ਦੱਸ ਦਈਏ ਕਿ ਇਹ ਮਨਜ਼ੂਰੀ ਸਿਰਫ਼ ਉਨ੍ਹਾਂ ਸਿੱਖਾਂ ਲਈ ਹੈ ਜੋ ਪੱਗ ਪਹਿਣਦੇ ਹਨ।ਇਸ ਦੌਰਾਨ ਪੇਸ਼ਾਵਰ 'ਚ ਟ੍ਰੈਫਿਕ ਪੁਲਿਸ ਦੇ ਐਸਐਸਪੀ ਕਾਸ਼ਿਫ ਜੁਲਫਿਕਾਰ ਨੇ ਸਿੱਖਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

-PTCNews

Related Post